ਲਹਿਰਾ ਮੁਹੱਬਤ, 21 ਮਈ (ਸੁਖਪਾਲ ਸਿੰਘ ਸੁੱਖੀ)-ਜ਼ਿਲ੍ਹਾ ਬਠਿੰਡਾ ਦੇ ਨਗਰ ਪੰਚਾਇਤ ਲਹਿਰਾ ਮੁਹੱਬਤ ਵਿਖੇ 26 ਮਈ ਨੂੰ ਹੋਣ ਜਾ ਰਹੀ ਨਗਰ ਪੰਚਾਇਤ ਕੌਂਸਲਰਾਂ ਦੇ ਚੋਣ ਪ੍ਰਚਾਰ ਦੌਰਾਨ ਸਾਬਕਾ ਪ੍ਰਧਾਨ ਗੁਰਸੇਵਕ ਸਿੰਘ ਸਿੱਧੂ ਦੇ ਘਰ ਪੁੱਜੇ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਸਾਬਕਾ ਡਿਪਟੀ ਮੁੱਖ ਮੰਤਰੀ ਪੰਜਾਬ ਤੇ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਪੰਜਾਬ ਵਿਚ ਲਾਅ ਐਂਡ ਆਡਰ ਦੀ ਸਥਿਤੀ ਅਤਿ ਨਾਜ਼ੁਕ ਹੈ ਤੇ ਪੰਜਾਬ ਦਾ ਹਰ ਵਰਗ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਪ੍ਰੇਸ਼ਾਨ ਹੈ | ਉਨ੍ਹਾਂ ਕਿਹਾ ਕਿ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੌਰਾਨ ਕਾਂਗਰਸ ਦੇ ਉਮੀਦਵਾਰ ਵੱਡੀ ਗਿਣਤੀ ਵਿਚ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸਮੇਤ ਸਾਬਕਾ ਪ੍ਰਧਾਨ ਗੁਰਸੇਵਕ ਸਿੰਘ ਸਿੱਧੂ, ਜੱਸਾ ਸਿੰਘ ਸਿੱਧੂ, ਹਰਬੰਸ ਕੌਰ, ਪ੍ਰੀਤਮ ਸਿੰਘ, ਗੁਰਪ੍ਰੀਤ ਕੌਰ, ਜਸਪਾਲ ਕੌਰ, ਡਾ. ਮੁਖ਼ਤਿਆਰ ਸਿੰਘ ਸਾਰੇ ਸਾਬਕਾ ਕੌਂਸਲਰ ਤੇ ਇੰਦਰਜੀਤ ਸਿੰਘ ਸਾਬਕਾ ਪੰਚ, ਕੁਲਵਿੰਦਰ ਸਿੰਘ ਕਿੰਦੀ, ਡਾ. ਹਰਭਜਨ ਸਿੰਘ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |
ਸੂਬੇ 'ਚ ਲਾਅ ਐਂਡ ਆਰਡਰ ਦੀ ਸਥਿਤੀ ਅਤਿ ਨਾਜ਼ੁਕ- ਰੰਧਾਵਾ <br/>
ਅਜੀਤ ਡੈਸਕ
22-05-2026