ਬਠਿੰਡਾ, 21 ਮਈ (ਅਵਤਾਰ ਸਿੰਘ ਕੈਂਥ)- ਸਥਾਨਕ ਬਠਿੰਡਾ-ਬਰਨਾਲਾ ਰੋਡ 'ਤੇ ਮੋਟਰਸਾਈਕਲ ਸਵਾਰ ਇਕ ਮਾਂ ਅਤੇ ਪੁੱਤਰ ਆਪਣਾ ਸੰਤੁਲਨ ਨਾ ਸੰਭਾਲਦੇ ਅੱਗੇ ਜਾ ਰਹੇ ਇਕ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾਉਣ ਕਾਰਨ ਗੰਭੀਰ ਜ਼ਖਮੀ ਹੋ ਗਏ¢ ਸਹਾਰਾ ਮੁੱਖ ਦਫ਼ਤਰ 'ਤੇ ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪ ਲਾਈਨ ਟੀਮ ਸੰਦੀਪ ਗਿੱਲ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੀ, ਜਿੱਥੇ ਮੋਟਰਸਾਈਕਲ ਸਵਾਰ ਜ਼ਖਮੀ ਮਾਂ-ਪੁੱਤਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ¢ ਜ਼ਖਮੀ ਮਾਂ ਅਤੇ ਪੁੱਤਰ ਦੀ ਪਹਿਚਾਣ ਸਰਬਜੀਤ ਸਿੰਘ ਪੁੱਤਰ ਹਰਬੰਸ ਸਿੰਘ (29) ਅਤੇ ਚਰਨਜੀਤ ਕÏਰ ਪਤਨੀ ਹਰਬੰਸ ਸਿੰਘ (62) ਵਾਸੀ ਪਿੰਡ ਸੰਗਰਾਮ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ¢