ਬਠਿੰਡਾ, 21 ਮਈ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 65 ਗ੍ਰਾਮ ਹੈਰੋਇਨ, 60 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ | ਪਹਿਲੇ ਮਾਮਲੇ ਤਫ਼ਤੀਸ਼ੀ ਅਧਿਕਾਰੀ ਸੁਖਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਂਟ ਪੁਲਿਸ ਪਾਰਟੀ ਵਲੋਂ ਬਠਿੰਡਾ ਦੇ ਨੇੜਲੇ ਖੇਤਰ ਗੋਬਿੰਦਪੁਰਾ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 65 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਯੋਗਰਾਜ ਸਿੰਘ ਅਤੇ ਜਸਪ੍ਰੀਤ ਸਿੰਘ ਵਾਸੀ ਗੋਬਿੰਦਪੁਰਾ ਵਜੋਂ ਹੋਈ ਹੈ, ਜਿਨ੍ਹਾਂ 'ਤੇ ਥਾਣਾ ਕੈਂਟ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਦੂਸਰੇ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਫ਼ਸਰ ਅਰਜਨ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਦਰ ਪੁਲਿਸ ਵਲੋਂ ਜੱਸੀ ਪੌ ਵਾਲੀ ਪਾਸੋਂ ਗੁਰਦੀਪ ਸਿੰਘ ਨਾਮੀ ਵਿਅਕਤੀ ਵਾਸੀ ਜੱਸੀ ਪੌ ਵਾਲੀ ਨੂੰ 60 ਨਸ਼ੀਲੇ ਕੈਪਸੂਲਾਂ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਿਸ 'ਤੇ ਨਸ਼ਾ ਰੋਕੂ ਐਕਟ ਮੁਕੱਦਮਾ ਦਰਜ ਕਰ ਲਿਆ ਗਿਆ ਹੈ |