05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਕਲੇਰ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਕਿ੍ਕਟ ਟੂਰਨਾਮੈਂਟ 'ਚ ਮਾਰੀਆਂ ਮੱਲਾਂ

Ad Position 21
No active advertisement
ਅਜੀਤ ਡੈਸਕ 22-05-2026
ਭਗਤਾ ਭਾਈਕਾ, 21 ਮਈ (ਸੁਖਪਾਲ ਸਿੰਘ ਸੋਨੀ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕਸਕੂਲ ਸਮਾਧ ਭਾਈ ਵਿਖੇ ਜ਼ੋਨਲ ਕਿ੍ਕਟ ਟੂਰਨਾਮੈਂਟ ਕਰਵਾਇਆ | ਜਾਣਕਾਰੀ ਅਨੁਸਾਰ ਅੰਡਰ-14 ਲੜਕਿਆਂ ਦੇ ਵਰਗ ਵਿੱਚ ਕਿਪਸ ਕਿ੍ਕਟ ਅਕੈਡਮੀ ਚੈਂਪੀਅਨ ਬਣੀ, ਜਦਕਿ ਸੈਕਰਡ ਹਾਰਟ ਸਕੂਲ ਨੇ ਦੂਜਾ ਅਤੇ ਬਲੂਮਿੰਗ ਡੇਲਜ਼ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ | ਫ਼ਾਇਨਲ ਮੈਚ ਕਿਪਸ ਕਿ੍ਕਟ ਅਕੈਡਮੀ ਅਤੇ ਸੈਕਰਡ ਹਾਰਟ ਸਕੂਲ ਵਿਚਕਾਰ ਖੇਡਿਆ ਗਿਆ | ਪਹਿਲਾਂ ਬੱਲੇਬਾਜ਼ੀ ਕਰਦਿਆਂ ਕਿਪਸ ਨੇ 10 ਓਵਰਾਂ ਵਿਚ 110 ਦੌੜਾਂ ਬਣਾਈਆਂ | ਜਵਾਬ ਵਿਚ ਸੈਕਰਡ ਹਾਰਟ ਸਕੂਲ ਦੀ ਟੀਮ ਸਿਰਫ਼ 34 ਦੌੜਾਂ ਹੀ ਬਣਾ ਸਕੀ | ਕਿਪਸ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਅਤੇ ਚੈਂਪੀਅਨਸ਼ਿਪ ਦਾ ਖਿਤਾਬ ਆਪਣੇ ਨਾਮ ਕੀਤਾ | ਸੇਂਟ ਪਾਲ ਸਕੂਲ ਦੂਜੇ ਸਥਾਨ 'ਤੇ ਰਿਹਾ, ਜਦਕਿ ਸੈਕਰਡ ਹਾਰਟ ਸਕੂਲ ਤੀਜੇ ਸਥਾਨ 'ਤੇ ਰਿਹਾ | ਫਾਇਨਲ ਮੈਚ ਕਿਪਸ ਕਿ੍ਕਟ ਅਕੈਡਮੀ ਅਤੇ ਸੇਂਟ ਪਾਲ ਸਕੂਲ ਵਿਚਕਾਰ ਖੇਡਿਆ ਗਿਆ | ਕਿਪਸ ਨੇ ਅੰਡਰ-17 ਦੀ ਟਰਾਫੀ ਆਪਣੇ ਨਾਮ ਕੀਤੀ | ਅੰਡਰ-19 ਵਰਗ ਵਿਚ ਕਿਪਸ ਕਿ੍ਕਟ ਅਕੈਡਮੀ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਚੈਂਪੀਅਨਸ਼ਿਪ ਜਿੱਤੀ | ਐਂਬਰੋਜ਼ੀਆਲ ਸਕੂਲ ਨੇ ਦੂਜਾ ਅਤੇ ਪਿ੍ਸਟੀਨ ਵਾਈਬ ਸਕੂਲ ਨੇ ਤੀਜਾ ਸਥਾਨ ਹਾਸਲਕੀਤਾ | ਫਾਈਨਲ ਮੈਚ ਕਿਪਸ ਕਿ੍ਕਟ ਅਕੈਡਮੀ ਅਤੇ ਐਂਬਰੋਜ਼ੀਆਲ ਸਕੂਲ ਵਿਚਕਾਰ ਖੇਡਿਆ ਗਿਆ | ਪਹਿਲਾਂ ਬੱਲੇਬਾਜ਼ੀ ਕਰਦਿਆਂ ਐਂਬਰੋਜ਼ੀਆਲ ਸਕੂਲ ਦੀ ਟੀਮ ਸਿਰਫ਼ 45 ਦੌੜਾਂ ਹੀ ਬਣਾ ਸਕੀ | ਜਵਾਬ ਵਿਚ ਕਿਪਸ ਨੇ ਬਿਨਾਂ ਕੋਈ ਵਿਕਟ ਗੁਆਏ ਸਿਰਫ਼ 3 ਓਵਰਾਂ ਵਿਚ ਟੀਚਾ ਹਾਸਲ ਕਰਕੇ ਫਾਈਨਲ ਵਿਚ ਆਪਣਾ ਪੂਰਾ ਦਬਦਬਾ ਕਾਇਮ ਕੀਤਾ | ਟੂਰਨਾਮੈਂਟ ਦਾ ਸਮਾਪਨ ਇਨਾਮ ਵੰਡ ਸਮਾਰੋਹ ਨਾਲ ਹੋਇਆ | ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਵਧਾਈ ਦਿੱਤੀ | ਇਸ ਮੌਕੇ ਵਾਈਸ ਚੇਅਰਪਰਸਨ ਰਣਧੀਰ ਕੌਰ ਕਲੇਰ, ਡਾਇਰੈਕਟਰ ਕੋਹਿਨੂਰ ਸਿੰਘ ਸਿੱਧੂ, ਪਿ੍ੰਸੀਪਲ ਸ਼ਸ਼ੀਕਾਂਤ, ਸੀਨੀਅਰ ਕੋਆਰਡੀਨੇਟਰ ਰੰਜੀਵ ਸ਼ਰਮਾ, ਇਗਜ਼ਾਮੀਨੇਸ਼ਨ ਕੋਆਰਡੀਨੇਟਰ ਦਮਨਜੋਤ ਕੌਰ, ਜੂਨੀਅਰ ਕੋਆਰਡੀਨੇਟਰ ਰੁਪਿੰਦਰ ਕੌਰ, ਪ੍ਰਾਇਮਰੀ ਕੋਆਰਡੀਨੇਟਰ ਪੁਸ਼ਪ ਕਲਾ ਰੇਥੀਸ਼, ਕਿੰਡਰ ਗਾਰਟਨ ਕੋਆਰਡੀਨੇਟਰ ਮੋਨਿਕਾ ਚਲਾਣਾ, ਹਾਊਸ ਕੋਆਰਡੀਨੇਟਰ ਕਰਮਜੀਤ ਕੌਰ, ਸਪੋਰਟਸ ਕੋਆਰਡੀਨੇਟਰ ਸੰਦੀਪ ਕੌਰ ਅਤੇਆਈ.ਟੀ. ਕੋਆਰਡੀਨੇਟਰ ਗੁਰਵਿੰਦਰ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦਾ ਪਿੰਡ ਬੱਲੋ੍ਹ 'ਚ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਹਰਮਨਪ੍ਰੀਤ ਸਿੰਘ (ਹਨੀ) ਬੀ. ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਨਿਯੁਕਤ <br/>
Ad Position 24