05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਿਕਟੋਰੀਆ ਅਸੈਂਬਲੀ 'ਚ ਸਮਾਜ ਸੇਵੀ ਅਮਰਦੀਪ ਸਿੰਘ ਅਮਨਾ ਦਾ ਨਿੱਘਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 22-05-2026
ਮਹਿਰਾਜ, 21 ਮਈ (ਸੁਖਪਾਲ ਮਹਿਰਾਜ)-ਕੈਨੇਡਾ ਦੇ ਬੀ.ਸੀ. ਸਰਕਾਰ ਦੇ ਵਿਰੋਧੀ ਧਿਰ ਦੇ ਨੇਤਾ ਵਲੋਂ ਵਿਕਟੋਰੀਆ ਅਸੈਂਬਲੀ ਵਿਚ ਸਮਾਜ ਸੇਵੀ ਅਮਰਦੀਪ ਸਿੰਘ ਅਮਨਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਕੈਨੇਡਾ ਦੀ ਤਰੱਕੀ ਵਿਚ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਹੈ ਅਤੇ ਪੰਜਾਬੀਆਂ ਨੇ ਦੁਨੀਆਂ ਦੇ ਹਰ ਖੇਤਰ ਵਿਚ ਆਪਣੀ ਹੋਂਦ ਦਾ ਲੋਹਾ ਮਨਵਾਇਆ ਹੈ | ਉਨ੍ਹਾਂ ਦੱਸਿਆ ਕਿ ਅੱਜ ਬੀ.ਸੀ. ਸਰਕਾਰ ਵਿਚ ਦਰਜਨ ਤੋਂ ਵੱਧ ਮੰਤਰੀ ਅਤੇ ਐਮ.ਐਲ.ਏ ਪੰਜਾਬੀ ਹਨ, ਜਿਸ 'ਤੇ ਹਰ ਪੰਜਾਬੀ ਨੂੰ ਮਾਣ ਹੈ | ਇਸ ਮੌਕੇ ਐਮ.ਐਲ.ਏ ਮਨਦੀਪ ਸਿੰਘ ਭੁੱਲਰ ਨੇ ਕਿਹਾ ਕਿ ਉਹ ਅਤੇ ਅਮਰਦੀਪ ਸਿੰਘ ਅਮਨਾ ਇਕੱਠੇ ਨੈਸ਼ਨਲ ਸਟਾਈਲ ਕਬੱਡੀ ਰਾਸ਼ਟਰੀ ਪੱਧਰ ਤੱਕ ਖੇਡ ਚੁੱਕੇ ਹਨ | ਉਨ੍ਹਾਂ ਕਿਹਾ ਕਿ ਭਾਵੇਂ ਅੱਜ ਅਸੀਂ ਕੈਨੇਡਾ ਆ ਕੇ ਸਰਕਾਰ ਦਾ ਹਿੱਸਾ ਬਣ ਗਏ ਹਾਂ, ਪਰ ਅਮਰਦੀਪ ਸਿੰਘ ਅਮਨਾ ਨੇ ਪੰਜਾਬ ਵਿਚ ਰਹਿੰਦਿਆਂ ਖੇਡਾਂ ਅਤੇ ਸਮਾਜ ਸੇਵਾ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ | ਸਮਾਜਸੇਵੀ ਅਮਰਦੀਪ ਸਿੰਘ ਅਮਨਾ ਨੇ ਇਸ ਮੌਕੇ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਆਪਣੀ ਮਿੱਟੀ, ਸੱਭਿਆਚਾਰ ਅਤੇ ਖੇਡਾਂ ਨਾਲ ਹਮੇਸ਼ਾਂ ਜੁੜੇ ਰਹਿੰਦੇ ਹਨ ਅਤੇ ਪੰਜਾਬ ਦੀ ਤਰੱਕੀ ਲਈ ਯਤਨਸ਼ੀਲ ਹਨ | ਅਮਰਦੀਪ ਸਿੰਘ ਅਮਨਾ ਨੇ ਵਿਕਟੋਰੀਆ ਅਸੈਂਬਲੀ 'ਚ ਮਿਲੇ ਸਨਮਾਨ ਲਈ ਬੀ.ਸੀ. ਸਰਕਾਰ ਦੇ ਨੁਮਾਇੰਦਿਆਂ ਅਤੇ ਪੰਜਾਬੀ ਭਾਈਚਾਰੇ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਹਰਮਨਦੀਪ ਸਿੰਘ ਗਿੱਲ, ਸਟਾਰ ਕਿੰਗ ਟਰੱਕਿੰਗ ਕੰਪਨੀ, ਅਮਨਦੀਪ ਸਿੰਘ ਬਰਾੜ, ਰਾਜਾ ਪੰਧਰ, ਸਲੋਡ ਲੀਫ਼ ਟਰੱਕਿੰਗ ਕੰਪਨੀ, ਜਤਿੰਦਰ ਡਾਲਾ ਸਮੇਤ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਥੇਬੰਦੀਆਂ ਦੇ ਆਗੂਆਂ ਵਲੋਂ ਸਫ਼ਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ ਅਗਲੀ ਖ਼ਬਰ ਵਿਸ਼ਵ ਮੱਖੀ ਦਿਵਸ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਸੈਮੀਨਾਰ ਕਰਵਾਇਆ <br/>
Ad Position 24