ਬਠਿੰਡਾ, 21 ਮਈ (ਸੱਤਪਾਲ ਸਿੰਘ ਸਿਵੀਆਂ)-ਆਮ ਆਦਮੀ ਪਾਰਟੀ (ਆਪ) ਵਲੋਂ ਨਗਰ ਨਿਗਮ ਬਠਿੰਡਾ ਦੀਆਂ 26 ਮਈ ਨੂੰ ਹੋਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੇ ਸਿੱਖਿਆ ਵਿੰਗ ਦੇ ਮਾਲਵਾ ਜੋਨ ਦੇ ਕੋਆਰਡੀਨੇਟਰ ਅਤੇ ਆਪ ਐਕਸ-ਇੰਪਲਾਈਜ਼ ਵਿੰਗ ਦੇ ਸੂਬਾ ਜਨਰਲ ਸਕੱਤਰ ਹਰਮੰਦਰ ਸਿੰਘ ਬਰਾੜ ਨੂੰ ਚਾਰ ਵਾਰਡਾਂ ਦਾ ਚੋਣ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਹਰਮੰਦਰ ਸਿੰਘ ਬਰਾੜ ਨੇ ਆਪਣੀ ਨਿਯੁਕਤੀ ਲਈ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਆਪ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਨਗਰ ਨਿਗਮ ਬਠਿੰਡਾ ਦੇ ਵਾਰਡ ਨੰਬਰ 4, 21, 39, 40 ਦਾ ਚੋਣ ਕੋਆਰਡੀਨੇਟਰ ਨਿਯੁਕਤ ਕਰਕੇ ਅਹਿਮ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨੂੰ ਉਹ ਇਨ੍ਹਾਂ ਵਾਰਡਾਂ ਵਿਚ ਚੋਣ ਲੜ ਰਹੇ ਆਪ ਉਮੀਦਵਾਰਾਂ ਦੀ ਜਿੱਤ ਹੋਰ ਪੱਕੀ ਬਣਾਉਣ ਪੂਰੀ ਤਨਦੇਹੀ ਨਾਲ ਨਿਭਾਉਣਗੇ | ਬਰਾੜ ਨੇ ਕਿਹਾ ਕਿ ਅਸੀਂ ਇਨ੍ਹਾਂ ਚੋਣਾਂ ਵਿਚ ਵਿਕਾਸ ਦੇ ਮੁੱਦਿਆਂ 'ਤੇ ਇਤਿਹਾਸਕ ਅਤੇ ਸ਼ਾਨਦਾਰ ਜਿੱਤ ਦਰਜ ਕਰਕੇ ਬਠਿੰਡਾ ਨਗਰ ਨਿਗਮ ਵਿਚ ਆਮ ਆਦਮੀ ਪਾਰਟੀ ਦਾ ਪਰਚਮ ਲਹਿਰਾਵਾਂਗੇ |