04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਜਨਮੇਜਾ ਸਿੰਘ ਸੇਖੋਂ ਨੇ ਵੱਖ-ਵੱਖ ਅਕਾਲੀ ਉਮੀਦਵਾਰਾਂ ਦੇ ਹੱਕ ਵਿਚ ਕੀਤਾ ਚੋਣ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 22-05-2026
ਮੌੜ ਮੰਡੀ, 21 ਮਈ (ਗੁਰਜੀਤ ਸਿੰਘ ਕਮਾਲੂ)-ਨਗਰ ਕੌਂਸਲ ਮੌੜ ਦੀਆਂ ਹੋ ਰਹੀਆਂ ਚੋਣਾਂ ਵਿਚ ਅਕਾਲੀ ਦਲ ਵਲੋਂ ਸਾਰੇ 17 ਵਾਰਡਾਂ ਵਿਚ ਆਪਣੇ ਉਮੀਦਵਾਰ ਉਤਾਰੇ ਗਏ ਹਨ | ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਵੱਲੋਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਚੋਣ ਦਫ਼ਤਰਾਂ ਦੇ ਉਦਘਾਟਨ ਕਰਨ ਤੋਂ ਬਾਅਦ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਂਦੀ ਗਈ ਹੈ | ਅੱਜ ਸੇਖੋਂ ਵਲੋਂ ਵਾਰਡ 16 ਦੇ ਉਮੀਦਵਾਰ ਅਨਿਲ ਕੁਮਾਰ ਅਤੇ ਵਾਰਡ 17 ਦੇ ਉਮੀਦਵਾਰ ਸੰਦੀਪ ਕੌਰ ਦੇ ਚੋਣ ਦਫ਼ਤਰਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਸੇਖੋਂ ਨੇ ਕਿਹਾ ਕਿ 2012 ਤੋਂ 2017 ਤੱਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਰਹੀ ਅਤੇ ਉਨ੍ਹਾਂ ਨੇ ਖੁਦ ਮੰਤਰੀ ਹੁੰਦਿਆਂ ਮੌੜ ਹਲਕੇ ਦਾ ਵਿਕਾਸ ਕਰਵਾਇਆ, ਸ਼ਹਿਰ ਅੰਦਰ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਕਰਵਾਈ, ਸਾਰੀਆਂ ਸੜਕਾਂ ਨੂੰ ਦੁਬਾਰਾ ਤੋਂ ਬਣਾਇਆ ਗਿਆ | ਪ੍ਰੰਤੂ ਉਸ ਤੋਂ ਬਾਅਦ 5 ਸਾਲ ਕਾਂਗਰਸ ਅਤੇ ਚਾਰ ਸਾਲ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਸ਼ਹਿਰ ਅੰਦਰ ਬਿਲਕੁੱਲ ਵੀ ਧਿਆਨ ਨਹੀਂ ਦਿੱਤਾ, ਜਿਸ ਕਾਰਨ ਲੋਕ ਲੰਬੇ ਸਮੇਂ ਤੋਂ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਜੇਕਰ ਸ਼ਹਿਰ ਦਾ ਵਿਕਾਸ ਕਰਵਾਉਣਾ ਹੈ ਤਾਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਓ | ਇਸ ਮੌਕੇ ਉਨ੍ਹਾਂ ਨਾਲ ਰਾਜਵੰਤ ਸਿੰਘ ਕੋਟਭਾਰਾ, ਰਵੀ ਕੁਮਾਰ ਉੱਭਾ, ਹਰਭਜਨ ਸਿੰਘ ਮਾਈਸਰਖਾਨਾ, ਕਿ੍ਸ਼ਨ ਕੁਮਾਰ ਤਾਇਲ, ਗੁਰਮੇਲ ਸਿੰਘ ਮਾਈਸਰਖਾਨਾ, ਹਰਜਸ ਸਿੰਘ ਘਸੋਖਾਨਾ, ਸੁਖਪ੍ਰੀਤ ਸਿੰਘ ਸੁੱਖੀ ਕੁੱਬੇ, ਬਿੱਟੂ ਐਮ ਸੀ, ਰੇਸ਼ਮ ਸਿੰਘ ਪ੍ਰਧਾਨ ਟਰੱਕ ਯੂਨੀਅਨ, ਸਰਦਾਰਾ ਸਿੰਘ, ਰਾਜ ਕੁਮਾਰ ਰਾਜੂ ਆਦਿ ਤੋਂ ਇਲਾਵਾ ਹੋਰ ਅਕਾਲੀ ਵਰਕਰ ਅਤੇ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰ ਰਾਜਾ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ <br/> ਅਗਲੀ ਖ਼ਬਰ ਗੋਨਿਆਣਾ ਵਿਖੇ ਵਾਰਡ ਨੰਬਰ-7 ਦੇ ਉਮੀਦਵਾਰ ਦੇ ਚੋਣ ਦਫ਼ਤਰ ਦਾ ਉਦਘਾਟਨ ਹੋਇਆ <br/>
Ad Position 24