04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਅਕਾਲੀ ਆਗੂ ਨਿਰਮਲ ਸਿੰਘ ਟੀਟੂ ਕਤਲ ਮਾਮਲੇ 'ਚ ਇਨਸਾਫ਼ ਦੀ ਮੰਗ

Ad Position 21
No active advertisement
ਅਜੀਤ ਡੈਸਕ 22-05-2026
ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਐਸ.ਐਸ.ਪੀ ਦਫ਼ਤਰ ਬਾਹਰ ਧਰਨਾ
ਬਠਿੰਡਾ, 21 ਮਈ (ਪ੍ਰੀਤਪਾਲ ਸਿੰਘ ਰੋਮਾਣਾ): ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨਿਰਮਲ ਸਿੰਘ ਟੀਟੂ ਵਾਸੀ ਸੈਣੇਵਾਲਾ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਲੋਂ ਐਸ.ਐਸ.ਪੀ ਬਠਿੰਡਾ ਦਫ਼ਤਰ ਬਾਹਰ ਧਰਨਾ ਲਗਾਇਆ ਗਿਆ | ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਦੀ ਜਲਦ ਗਿ੍ਫ਼ਤਾਰੀ ਅਤੇ ਥਾਣਾ ਕੋਟਕਪੂਰਾ ਦੇ ਐਸ.ਐਚ.ਓ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ | ਇਸ ਦੌਰਾਨ ਧਰਨਾਕਾਰੀਆਂ ਨੇ ਬਠਿੰਡਾ-ਮਾਨਸਾ ਰੋਡ ਦਾ ਇੱਕ ਪਾਸਾ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ, ਜਿਸ ਕਾਰਨ ਟਰੈਫ਼ਿਕ ਵਿਵਸਥਾ ਪ੍ਰਭਾਵਿਤ ਹੋ ਗਈ | ਮਾਮਲੇ ਦੀ ਜਾਣਕਾਰੀ ਮਿਲਣ ਉਪਰੰਤ ਐਸ.ਪੀ ਸਿਟੀ ਨਰਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਲੋਕਾਂ ਨੂੰ ਸੜਕ ਤੋਂ ਧਰਨਾ ਹਟਾਉਣ ਦੀ ਅਪੀਲ ਕੀਤੀ | ਧਰਨੇ 'ਤੇ ਬੈਠੇ ਲੋਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰਨਗੇ | ਮਿ੍ਤਕ ਦੇ ਪੁੱਤਰ ਗੋਪੀ ਨੇ ਦੱਸਿਆ ਕਿ ਉਸ ਦੀ ਭੂਆ ਉਨ੍ਹਾਂ ਦੇ ਪਰਿਵਾਰ ਨਾਲ ਰਹਿੰਦੀ ਸੀ | ਭੂਆ ਦੇ ਨਾਮ 'ਤੇ ਕਰੋੜਾਂ ਰੁਪਏ ਦੀ ਜ਼ਮੀਨ-ਜਾਇਦਾਦ ਹੋਣ ਕਾਰਨ ਕੁਝ ਲੋਕਾਂ ਨੇ ਜਾਇਦਾਦ ਹੜੱਪਣ ਦੀ ਨੀਅਤ ਨਾਲ ਉਸ ਦੇ ਮਾਤਾ-ਪਿਤਾ ਖ਼ਿਲਾਫ਼ ਭੂਆ ਦੇ ਅਗਵਾ ਦਾ ਝੂਠਾ ਮਾਮਲਾ ਥਾਣਾ ਕੋਟਕਪੂਰਾ ਵਿਚ ਦਰਜ ਕਰਵਾ ਦਿੱਤਾ | ਗੋਪੀ ਮੁਤਾਬਿਕ 29 ਅਪ੍ਰੈਲ ਨੂੰ ਐਸ.ਐਚ.ਓ ਦੀ ਅਗਵਾਈ ਹੇਠ ਪੁਲਿਸ ਟੀਮ ਉਨ੍ਹਾਂ ਨੂੰ ਗਿ੍ਫ਼ਤਾਰ ਕਰਨ ਲਈ ਪਿੰਡ ਪਹੁੰਚੀ ਸੀ | ਇਸ ਦੌਰਾਨ ਉਸ ਦੇ ਪਿਤਾ ਨੇ 112 ਨੰਬਰ 'ਤੇ ਸ਼ਿਕਾਇਤ ਦਰਜ ਕਰਵਾਈ ਅਤੇ ਪੁਲਿਸ ਕਾਰਵਾਈ ਦੀ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ | ਦੋਸ਼ ਹੈ ਕਿ ਪੁਲਿਸ ਟੀਮ ਨਾਲ ਸਾਦੇ ਕੱਪੜਿਆਂ ਵਿਚ ਆਏ ਕੁਝ ਵਿਅਕਤੀਆਂ ਨੇ ਉਸ ਦੇ ਪਿਤਾ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਇਲਾਜ ਦੌਰਾਨ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਮੌਤ ਹੋ ਗਈ | ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਇਸ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਅਗਵਾ ਦਾ ਦਰਜ ਕੀਤਾ ਗਿਆ ਕਥਿਤ ਝੂਠਾ ਮਾਮਲਾ ਰੱਦ ਕੀਤਾ ਜਾਵੇ, ਐਸ.ਐਚ.ਓ ਨੂੰ ਕਤਲ ਕੇਸ ਵਿਚ ਨਾਮਜ਼ਦ ਕੀਤਾ ਜਾਵੇ ਅਤੇ ਸਾਰੇ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਕੱਸੀ ਦੀ ਜਗ੍ਹਾ ਛੋਟਾ ਖਾਲਾ ਉਸਾਰੇ ਜਾਣ 'ਤੇ ਪੂਹਲੀ ਵਾਸੀਆਂ ਵਲੋਂ ਰੋਸ <br/> ਅਗਲੀ ਖ਼ਬਰ ਕਾਂਗਰਸੀ ਉਮੀਦਵਾਰ ਰਾਜਾ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ <br/>
Ad Position 24