ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ): ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਨਿਗਮ/ਨਗਰ ਕੌਂਸਲ/ ਨਗਰ ਪੰਚਾਇਤ ਚੋਣਾਂ-2026 ਨੂੰ ਮੁੱਖ ਰੱਖਦੇ ਹੋਏ ਸੁਖਵੰਤ ਸਿੰਘ ਗਿੱਲ, ਆਈ.ਪੀ.ਐਸ., ਡੀ.ਆਈ.ਜੀ. ਇੰਟੈਲੀਜੈਂਸ ਨੂੰ ਅਬਜ਼ਰਵਰ ਬਠਿੰਡਾ ਰੇਂਜ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦਾ ਦਫ਼ਤਰ ਲੇਕ ਵਿਊ ਗੈੱਸਟ ਹਾਊਸ, ਬਠਿੰਡਾ ਵਿਖੇ ਸਥਾਪਿਤ ਕੀਤਾ ਗਿਆ ਹੈ |