04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਬੂਥ ਤੋਂ ਘਰ-ਘਰ ਤੱਕ ਪਹੁੰਚ ਬਣਾਓ, ਭਾਜਪਾ ਦੀ ਜਿੱਤ ਯਕੀਨੀ ਬਣਾਓ- ਜੀਵਨ ਗੁਪਤਾ <br/>

Ad Position 21
No active advertisement
ਅਜੀਤ ਡੈਸਕ 22-05-2026
ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀ ਚੋਣਾਂਵੀ ਸਰਗਰਮੀ ਹੋਰ ਤੇਜ਼ ਕਰ ਦਿੱਤੀ ਹੈ¢ ਇਸ ਸਬੰਧੀ ਜ਼ਿਲ੍ਹਾ ਭਾਜਪਾ ਦਫ਼ਤਰ ਵਿਚ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਚੋਣ ਲੜ ਰਹੇ ਭਾਜਪਾ ਉਮੀਦਵਾਰਾਂ ਅਤੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹੋਈ¢ ਜਿਸ ਦੀ ਅਗਵਾਈ ਭਾਜਪਾ ਦੇ ਸੀਨੀਅਰ ਆਗੂ ਅਤੇ ਨਗਰ ਨਿਗਮ ਚੋਣ ਇੰਚਾਰਜ ਜੀਵਨ ਗੁਪਤਾ ਨੇ ਕੀਤੀ¢ ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਸਰੂਪ ਚੰਦ ਸਿੰਗਲਾ, ਰਾਸ਼ਟਰੀ ਕੌਂਸਲ ਮੈਂਬਰ ਐਡਵੋਕੇਟ ਮੋਹਨ ਲਾਲ ਗਰਗ, ਪ੍ਰਦੇਸ਼ ਕਮੇਟੀ ਮੈਂਬਰ ਸ਼ਿਆਮ ਲਾਲ ਬਾਂਸਲ, ਵਿਜੇ ਸਿੰਗਲਾ, ਰਾਜ ਨੰਬਰਦਾਰ, ਰਾਜੇਸ਼ ਨੋਨੀ ਸਮੇਤ ਹੋਰ ਅਹੁਦੇਦਾਰ ਮੌਜੂਦ ਰਹੇ ¢ ਇਸ ਮੌਕੇ ਜੀਵਨ ਗੁਪਤਾ ਨੇ ਉਮੀਦਵਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਸਿਰਫ਼ ਨਾਰਿਆਂ ਨਾਲ ਨਹੀਂ, ਸਗੋਂ ਲੋਕਾਂ ਵਿਚ ਲਗਾਤਾਰ ਮੌਜੂਦ ਰਹਿਣ ਨਾਲ ਜਿੱਤੀਆਂ ਜਾਂਦੀਆਂ ਹਨ¢ ਉਨ੍ਹਾਂ ਡੋਰ-ਟੂ-ਡੋਰ ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕਰਨ, ਹਰ ਵੋਟਰ ਤੱਕ ਨਿੱਜੀ ਪਹੁੰਚ ਬਣਾਉਣ ਅਤੇ ਵਾਰਡਾਂ ਵਿਚ ਛੋਟੀਆਂ ਡਰਾਇੰਗ ਰੂਮ ਮੀਟਿੰਗਾਂ ਰਾਹੀਂ ਲੋਕਾਂ ਨਾਲ ਸਿੱਧਾ ਸੰਵਾਦ ਕਰਨ 'ਤੇ ਜ਼ੋਰ ਦਿੱਤਾ¢ ਜੀਵਨ ਗੁਪਤਾ ਨੇ ਦਾਅਵਾ ਕੀਤਾ ਕਿ ਸ਼ਹਿਰ ਵਿਚ ਭਾਜਪਾ ਦੇ ਹੱਕ ਵਿਚ ਮਾਹੌਲ ਬਣ ਰਿਹਾ ਹੈ ਅਤੇ ਜੇਕਰ ਵਰਕਰ ਪੂਰੀ ਮਿਹਨਤ ਅਤੇ ਲਗਨ ਨਾਲ ਡਟੇ ਰਹੇ ਤਾਂ ਨਗਰ ਨਿਗਮ ਵਿਚ ਭਾਜਪਾ ਦੀ ਮਜ਼ਬੂਤ ਜਿੱਤ ਯਕੀਨੀ ਹੈ¢ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਵੀ ਉਮੀਦਵਾਰਾਂ ਨੂੰ ਵੋਟਿੰਗ ਦੇ ਦਿਨ ਆ ਸਕਣ ਵਾਲੀਆਂ ਸੰਭਾਵਿਤ ਦਿੱਕਤਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਜ਼ਰੂਰੀ ਜਾਣਕਾਰੀ ਦਿੱਤੀ¢ ਉਨ੍ਹਾਂ ਵਰਕਰਾਂ ਨੂੰ ਬੂਥ ਪ੍ਰਬੰਧਨ, ਵੋਟਰ ਸਲਿੱਪਾਂ ਦੀ ਵੰਡ ਅਤੇ ਵੋਟਰਾਂ ਨੂੰ ਪੋਲਿੰਗ ਬੂਥ ਤੱਕ ਪਹੁੰਚਾਉਣ ਲਈ ਮਜ਼ਬੂਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ¢

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਆਰਮੀ ਸਕੂਲਾਂ 'ਚ ਪੰਜਾਬੀ ਨਾਲ ਵਿਤਕਰੇਬਾਜ਼ੀ ਨੂੰ ਲੈ ਕੇ ਮੁਜ਼ਾਹਰਾ ਅੱਜ ਅਗਲੀ ਖ਼ਬਰ ਸੁਖਵੰਤ ਸਿੰਘ ਗਿੱਲ ਆਈ. ਪੀ. ਐਸ. ਆਬਜ਼ਰਵਰ ਨਿਯੁਕਤ
Ad Position 24