ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਚਲੇ ਆਰਮੀ ਪਬਲਿਕ ਸਕੂਲਾਂ ਵਿਚ ਪੰਜਾਬੀ ਦੀ ਪੜ੍ਹਾਈ ਨੂੰ ਹਾਸ਼ੀਏ 'ਤੇ ਧੱਕਣ ਦੇ ਫ਼ੈਸਲੇ ਖਿਲਾਫ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਅੱਜ 22 ਮਈ ਨੂੰ ਚੰਡੀਗੜ੍ਹ ਵਿਖੇ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ, ਜਿਸ ਵਿਚ ਸਾਹਿਤ ਸਭਾਵਾਂ, ਲੇਖਕ ਜਥੇਬੰਦੀਆਂ ਅਤੇ ਹੋਰ ਪੰਜਾਬੀ ਹਿਤੈਸ਼ੀ ਜਥੇਬੰਦੀਆਂ ਵੱਡੀ ਪੱਧਰ 'ਤੇ ਸ਼ਿਰਕਤ ਕਰ ਰਹੀਆਂ ਹਨ¢ ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਰੋਸ ਮੁਜ਼ਾਹਰੇ ਦੇ ਮੁੱਖ ਕੋਆਰਡੀਨੇਟਰ ਡਾਕਟਰ ਸ਼ਿੰਦਰਪਾਲ ਸਿੰਘ, ਜਰਨਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਅਤੇ ਸਕੱਤਰ ਸੁਰਿੰਦਰਪ੍ਰੀਤ ਘਣੀਆ ਨੇ ਮੁਜ਼ਾਹਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਵਿਚ ਪੰਜਾਬੀ ਭਾਸ਼ਾ ਨਾਲ ਹੋ ਰਿਹਾ ਇਹ ਵਿਵਹਾਰ ਸਭ ਲਈ ਚਿੰਤਾ ਦਾ ਵਿਸ਼ਾ ਹੈ¢ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੰਜਾਬੀ ਭਾਸ਼ਾ ਤੋਂ ਵਾਂਝਾ ਕਰਨਾ ਮੰਦਭਾਗਾ ਅਤੇ ਚਿੰਤਾਜਨਕ ਹੈ¢ ਜਿਸ ਕਰਕੇ ਆਰਮੀ ਵੈੱਲਫੇਅਰ ਐਜੂਕੇਸ਼ਨ ਸੁਸਾਇਟੀ ਨੂੰ ਸਕੂਲਾਂ ਵਿਚ ਭੇਜਿਆ ਸਰਕੁਲਰ ਵਾਪਸ ਕਰਵਾਉਣ ਹਿੱਤ ਹੀ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ 22 ਮਈ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੀਆਂ ਸਮੱੁਚੀਆਂ ਸਾਹਿਤ ਸਭਾਵਾਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬੀ ਵਿਰੋਧੀ ਇਸ ਫ਼ੈਸਲੇ ਖਿਲਾਫ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ ਅਤੇ ਇਸ ਵਿਚ ਕੇਂਦਰੀ ਸਭਾ ਦੇ ਸਕੱਤਰ ਸੁਰਿੰਦਰਪ੍ਰੀਤ ਘਣੀਆ ਦੀ ਅਗਵਾਈ ਵਿਚ ਬਠਿੰਡਾ ਦੀਆਂ ਵੱਖ ਵੱਖ ਸਾਹਿਤ ਸਭਾਵਾਂ ਤੋਂ ਅਮਰਜੀਤ ਜੀਤ, ਸੁਖਦਰਸ਼ਨ ਗਰਗ, ਪਿ੍ੰ. ਜਗਮੇਲ ਜਠੌਲ, ਮੀਤ ਬਠਿੰਡਾ, ਹਰਭਜਨ ਸਿੰਘ ਆਦਿ ਇਸ ਮੁਜ਼ਾਹਰੇ ਵਿਚ ਸ਼ਿਰਕਤ ਕਰਨਗੇ¢