ਬਠਿੰਡਾ, 21 ਮਈ (ਪ੍ਰੀਤਪਾਲ ਸਿੰਘ ਰੋਮਾਣਾ)- ਮਿਊਾਸੀਪਲ ਐਕਸ਼ਨ ਕਮੇਟੀ ਦੀ ਵਿੱਤ ਮੰਤਰੀ ਪੰਜਾਬ ਅਤੇ ਸਥਾਨਕ ਸਰਕਾਰਾਂ ਦੀ ਮੌਜੂਦਗੀ ਵਿਚ ਹੋਈ ਮੀਟਿੰਗ ਵਿਚ ਮੰਗਾਂ ਮੰਨੇ ਜਾਣ ਤੋਂ ਬਾਅਦ ਸੂਬੇ ਭਰ ਵਿਚ ਸਫ਼ਾਈ ਕਰਮਚਾਰੀਆਂ ਅਤੇ ਸੀਵਰੇਜ ਬੋਰਡ ਦੇ ਕੱਚੇ ਕਰਮਚਾਰੀਆਂ ਵਲੋਂ ਕੀਤੀ ਗਈ ਹੜਤਾਲ ਨੂੰ ਅੱਜ 15 ਦਿਨਾਂ ਬਾਅਦ ਸਮਾਪਤ ਕੀਤਾ ਗਿਆ ਹੈ | ਦੱਸਣਾ ਬਣਦਾ ਹੈ ਕਿ ਨਗਰ ਨਿਗਮ ਬਠਿੰਡਾ 'ਚ ਸਫ਼ਾਈ ਕਰਮਚਾਰੀ ਅਤੇ ਸੀਵਰੇਜ ਬੋਰਡ ਦੇ ਕੱਚੇ ਕਾਮਿਆਂ ਵਲੋਂ ਆਪਣੀ ਮੰਗਾਂ ਨੂੰ ਲੈ ਕੇ 6 ਮਈ ਤੋਂ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਰੋਜ਼ਾਨਾ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ | ਜਿਸ ਕਾਰਨ ਸ਼ਹਿਰ ਵਿਚ ਸਫ਼ਾਈ ਪੱਖੋਂ ਬੁਰਾ ਹਾਲ ਹੋ ਗਿਆ ਹੈ | ਪਿਛਲੇ ਕਈ ਦਿਨਾਂ ਤੋਂ ਸ਼ਹਿਰ 'ਚ ਸਫ਼ਾਈ ਨਾ ਹੋਣ ਅਤੇ ਘਰਾਂ ਵਿਚ ਕੂੜਾ ਨਾ ਚੁੱਕੇ ਜਾਣ ਕਾਰਨ ਲੋਕਾਂ ਵਲੋਂ ਸ਼ਹਿਰ ਦੇ ਹਰ ਗਲੀ-ਮੁਹੱਲੇ ਵਿਚ ਕੁੜੇ ਦੇ ਢੇਰ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਸਨ | ਇਸ ਮੌਕੇ ਸੀਵਰੇਜ ਵਰਕਰ ਯੂਨੀਅਨ ਦੇ ਪ੍ਰਧਾਨ ਰਵੀ ਚਾਵਰੀਆ ਅਤੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਵਿਨੋਦ ਮਾਲੀ ਨੇ ਦੱਸਿਆ ਕਿ ਵਿੱਤ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਮੰਤਰੀ ਸਥਾਨਕ ਸਰਕਾਰਾਂ ਦੀ ਮੌਜੂਦਗੀ ਵਿਚ ਮਿੳਾੂਸੀਪਲ ਐਕਸ਼ਨ ਕਮੇਟੀ ਨਾਲ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨੂੰ ਖ਼ਤਮ ਕਰਨ ਸਬੰਧੀ ਇਕ ਮੀਟਿੰਗ ਹੋਈ ਹੈ | ਉਨ੍ਹਾਂ ਕਿਹਾ ਕਿ ਯੂਨੀਅਨ ਦੀਆਂ ਮੁੱਖ ਤਿੰਨ ਮੰਗਾਂ ਜਿਵੇਂ ਕਿ ਆਊਟਸੋਰਸ 'ਤੇ ਕੰਮ ਕਰਦੇ ਕਰਮਚਾਰੀਆਂ ਨੂੰ ਇਨਸੋਰਸ ਕਰਨਾ, ਕੰਟਰੈਕਟ ਦੇ ਕਰਮਚਾਰੀਆਂ ਨੂੰ ਰੈਗੂਲਰ ਕਰਨਾ ਅਤੇ ਕੱਚੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਵਾਧਾ ਕਰਨਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਵਲੋਂ ਦਿੱਤੇ ਮੰਗਾਂ ਮੰਨਣ ਦੇ ਦਿੱਤੇ ਭਰੋਸੇ ਮਗਰੋਂ ਉਨ੍ਹਾਂ ਵਲੋਂ ਹੜਤਾਲ ਨੂੰ ਸਮਾਪਤ ਕੀਤਾ ਗਿਆ ਹੈ |