12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਪੀ.ਕੇ.ਐਸ. ਇੰਟਰਨੈਸ਼ਨਲ ਸਕੂਲ ਵਿਖੇ ਦੋ ਰੋਜ਼ਾ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 23-05-2026
ਬਠਿੰਡਾ, 22 ਮਈ (ਅਵਤਾਰ ਸਿੰਘ ਕੈਂਥ): ਪੀ.ਕੇ.ਐਸ. ਇੰਟਰਨੈਸ਼ਨਲ ਸਕੂਲ ਬੱਲੂਆਣਾ ਵਿਖੇ 'ਨਿਊ ਪੋਲਸ ਹੈਲਥ ਕੇਅਰ' ਦੇ ਸਹਿਯੋਗ ਨਾਲ ਅੱਖਾਂ ਦਾ ਦੋ ਰੋਜ਼ਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਮੁੱਖ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਅੱਖਾਂ ਦੀਆਂ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣਾ ਅਤੇ ਸਿਹਤ ਪ੍ਰਤੀ ਜਾਗਰੂਕ ਕਰਨਾ ਸੀ, ਜਿਸ ਵਿਚ ਸਕੂਲ ਦੇ ਲਗਭਗ ਇੱਕ ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ | ਕੈਂਪ ਦੌਰਾਨ ਸਕੂਲ ਦੇ ਦੂਜੀ ਜਮਾਤ ਤੋਂ ਲੈ ਕੇ 11ਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਦੀਆਂ ਅੱਖਾਂ ਦੀ ਆਧੁਨਿਕ ਅਤੇ ਕੰਪਿਊਟਰਾਈਜ਼ਡ ਮਸ਼ੀਨਾਂ ਰਾਹੀਂ ਬਾਰੀਕੀ ਨਾਲ ਜਾਂਚ ਕੀਤੀ ਗਈ | ਇਸ ਮੌਕੇ ਅੱਖਾਂ ਦੇ ਮਾਹਿਰਾਂ ਨੇ ਦੱਸਿਆ ਕਿ ਅਜੋਕੇ ਡਿਜੀਟਲ ਯੁੱਗ ਵਿਚ ਮੋਬਾਈਲ, ਟੈਬਲੇਟ, ਕੰਪਿਊਟਰ ਅਤੇ ਆਨਲਾਈਨ ਪੜ੍ਹਾਈ ਦੇ ਵਧ ਰਹੇ ਪ੍ਰਭਾਵ ਕਾਰਨ ਬੱਚਿਆਂ ਦੀ ਨਜ਼ਰ 'ਤੇ ਬਹੁਤ ਮਾੜਾ ਅਸਰ ਪੈ ਰਿਹਾ ਹੈ | ਛੋਟੀ ਉਮਰ ਵਿਚ ਹੀ ਬੱਚਿਆਂ ਨੂੰ ਐਨਕਾਂ ਲੱਗ ਰਹੀਆਂ ਹਨ | ਇਸ ਗੰਭੀਰ ਸਮੱਸਿਆ ਨੂੰ ਦੇਖਦੇ ਹੋਏ ਸਕੂਲ ਪ੍ਰਬੰਧਕਾਂ ਵਲੋਂ ਸਮੇਂ ਸਿਰ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਅਤੇ ਬੱਚਿਆਂ ਦੇ ਭਵਿੱਖ ਲਈ ਲਾਹੇਵੰਦ ਸਿੱਧ ਹੋਇਆ | ਕੈਂਪ ਵਿਚ ਅੱਖਾਂ ਦੇ ਪ੍ਰਸਿੱਧ ਮਾਹਿਰ ਡਾਕਟਰ ਕਰਨ ਸਾਰਵਾਲ ਨੇ ਆਪਣੀ ਪੂਰੀ ਪੈਰਾ-ਮੈਡੀਕਲ ਟੀਮ ਸਮੇਤ ਪਹੁੰਚ ਕੇ ਮਿਸਾਲੀ ਸੇਵਾਵਾਂ ਦਿੱਤੀਆਂ | ਡਾਕਟਰੀ ਟੀਮ ਕੈਂਪ ਦਾ ਮਾਹਿਰਾਂ ਵਲੋਂ 'ਐਨਕਾਂ ਤੋਂ ਮੁਕਤੀ' ਪਾਉਣ ਲਈ ਉਪਲਬਧ ਨਵੀਨਤਮ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ | ਪਿ੍ੰਸੀਪਲ ਮਨਜੋਤ ਕੌਰ ਨੇ ਕਿਹਾ ਕਿ ਸੰਸਥਾ ਦਾ ਮਕਸਦ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣਾ ਹੀ ਨਹੀਂ, ਬਲਕਿ ਉਨ੍ਹਾਂ ਦੀ ਚੰਗੀ ਸਿਹਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਵੀ ਹੈ | ਇਸ ਮੌਕੇ ਚੇਅਰਮੈਨ ਮੁਹਿੰਦਰ ਸਿੰਘ ਭੋਲਾ, ਅਕੈਡਮਿਕ ਡਾਇਰੈਕਟਰ ਇੰਦਰਜੀਤ ਕੌਰ ਅਤੇ ਹੈੱਡ ਕਲਰਕ ਕਮਲਜੀਤ ਸਿੰਘ ਵਲੋਂ ਮਾਨਵਤਾ ਭਲਾਈ ਦੇ ਇਸ ਕਾਰਜ ਲਈ ਆਈ ਹੋਈ ਡਾਕਟਰੀ ਟੀਮ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸਕੂਲ ਮੈਨੇਜਮੈਂਟ ਵਲੋਂ ਡਾ. ਕਰਨ ਸਾਰਵਾਲ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਵਿਸ਼ੇਸ਼ ਤੌਰ 'ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਫ਼ਤਹਿ ਗਰੁੱਪ ਵਲੋਂ 819 ਮੈਰੀਟੋਰੀਅਸ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਏਟਕ ਜਥੇਬੰਦੀ ਨੇ ਸਰਕਾਰ ਤੇ ਪਾਵਰਕਾਮ ਦੀ ਅਰਥੀ ਫੂਕੀ
Ad Position 24