11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਫ਼ਤਹਿ ਗਰੁੱਪ ਵਲੋਂ 819 ਮੈਰੀਟੋਰੀਅਸ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਕਰਵਾਇਆ

Ad Position 21
No active advertisement
ਅਜੀਤ ਡੈਸਕ 23-05-2026
ਰਾਮਪੁਰਾ ਫੂਲ, 22 ਮਈ (ਹੇਮੰਤ ਕੁਮਾਰ ਸ਼ਰਮਾ)-ਇਲਾਕੇ ਵਿਚ ਗੁਣਵੱਤਾ ਭਰਪੂਰ ਸਿੱਖਿਆ, ਸੱਭਿਆਚਾਰ ਅਤੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਪ੍ਰਸਿੱਧ ਫਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਵਲੋਂ 'ਐਫ.ਜੀ.ਆਈ. ਅਕਾਦਮਿਕ ਐਕਸੀਲੈਂਸ ਐਵਾਰਡ-2026' ਸਮਾਰੋਹ ਬੜੀ ਸ਼ਾਨੋ-ਸ਼ੌਕਤ, ਉਤਸ਼ਾਹ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਇਆ ਗਿਆ¢ ਸਮੂਹ ਸਮਾਗਮ ਦÏਰਾਨ ਸਿੱਖਿਆ, ਸਨਮਾਨ ਅਤੇ ਉਪਲਬਧੀ ਦਾ ਵਿਲੱਖਣ ਮਾਹÏਲ ਦੇਖਣ ਨੂੰ ਮਿਲਿਆ¢ ਸਮਾਗਮ ਦÏਰਾਨ ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 819 ਮੈਰੀਟੋਰੀਅਸ ਵਿਦਿਆਰਥੀਆਂ ਨੂੰ 'ਐਫ.ਜੀ.ਆਈ. ਅਕਾਦਮਿਕ ਐਕਸੀਲੈਂਸ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ¢ ਮੁੱਖ ਮਹਿਮਾਨ ਵਜੋਂ ਮੌੜ ਹਲਕੇ ਦੇ ਵਿਧਾਇਕ ਸਰਦਾਰ ਸੁਖਵੀਰ ਸਿੰਘ ਮਾਈਸਰਖਾਨਾ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਕੰਟਰੋਲਰ ਪ੍ਰੀਖਿਆਵਾਂ ਲਵਿਸ਼ ਚਾਵਲਾ (ਪੀ.ਈ.ਐਸ.-1) ਨੇ ਸ਼ਿਰਕਤ ਕੀਤੀ¢ ਸਮਾਗਮ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਮਤਾ ਖੁਰਾਨਾ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ, ਜਦਕਿ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਦਾਰ ਚਮਕÏਰ ਸਿੰਘ ਨੇ ਵੀ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਭਰਪੂਰ ਸ਼ਲਾਘਾ ਕੀਤੀ¢ ਇਸ ਦÏਰਾਨ ਅਧਿਆਪਕ ਯੋਗਤਾ ਟੈਸਟ-2026 ਪਾਸ ਕਰਨ ਵਾਲੀਆਂ ਫਤਿਹ ਕਾਲਜ ਦੀਆਂ 119 ਵਿਦਿਆਰਥਣਾਂ ਨੂੰ ਵੀ ਵਿਸ਼ੇਸ਼ ਤÏਰ 'ਤੇ ਸਨਮਾਨਿਤ ਕੀਤਾ ਗਿਆ¢
ਸਿੱਖਿਆ ਖੇਤਰ ਵਿਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ 102 ਅਧਿਆਪਕਾਂ ਨੂੰ 'ਸੂਰਜ ਸਮਾਜ ਐਵਾਰਡ' ਨਾਲ ਸਨਮਾਨਿਤ ਕੀਤਾ¢ ਚੇਅਰਮੈਨ ਐਸ.ਐਸ. ਚੱਠਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸੰਸਥਾ ਦਾ ਮਕਸਦ ਕੇਵਲ ਡਿਗਰੀਆਂ ਪ੍ਰਦਾਨ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ਵਿੱਚ ਉੱਚੇ ਨੈਤਿਕ ਮੁੱਲ, ਆਤਮਵਿਸ਼ਵਾਸ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ¢ ਇਸ ਮÏਕੇ ਐਮ.ਡੀ.ਮਨਜੀਤ ਕÏਰ ਚੱਠਾ, ਡਾ. ਜਗਵਿੰਦਰ ਸਿੰਘ ਸਿੱਧੂ, ਪਿ੍ੰਸੀਪਲ ਬਘੈਲ ਸਿੰਘ, ਹਰਪ੍ਰੀਤ ਸ਼ਰਮਾ, ਪ੍ਰੋ.ਸੰਦੀਪ ਕÏਰ, ਪ੍ਰੋ. ਕੁਮਾਰੀ ਸ਼ੈਲਜਾ, ਪ੍ਰੋ. ਵਰਿੰਦਰ ਕੌਰ, ਪ੍ਰੋ.ਸੋਨੀਆ, ਅਨੀਤਾ, ਅਨੀਕਾ, ਪ੍ਰੋ. ਕੁਲਦੀਪ ਸਿੰਘ, ਪ੍ਰੋ ਸਮੀਰ ਕੁਮਾਰ, ਅਸੀਸ ਤਿਵਾੜੀ, ਪ੍ਰੋ.ਸੋਨਵਿੰਦਰ ਸਿੰਘ, ਪ੍ਰੋ ਹਰਪ੍ਰੀਤ ਕÏਰ, ਪ੍ਰੋ.ਨਵਨੀਤ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕਸ ਗਲੋਬਲ ਸਕੂਲ 'ਚ ਗਣਿਤ ਅਧਿਆਪਕਾਂ ਲਈ ਵਿਸ਼ੇਸ਼ ਸਿਖਲਾਈ ਇਜਲਾਸ ਆਯੋਜਿਤ ਅਗਲੀ ਖ਼ਬਰ ਪੀ.ਕੇ.ਐਸ. ਇੰਟਰਨੈਸ਼ਨਲ ਸਕੂਲ ਵਿਖੇ ਦੋ ਰੋਜ਼ਾ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ
Ad Position 24