11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਮੁਫ਼ਤ ਵਿੱਦਿਆ ਯੋਜਨਾ ਤਹਿਤ ਕਾਊਾਸਲਿੰਗ ਆਯੋਜਿਤ

Ad Position 21
No active advertisement
ਅਜੀਤ ਡੈਸਕ 23-05-2026
ਤਲਵੰਡੀ ਸਾਬੋ, 22 ਮਈ (ਰਵਜੋਤ ਸਿੰਘ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਮਾਤਾ ਨਾਨਕੀ ਜੀ ਅਕਾਦਮਿਕ ਅਤੇ ਧਾਰਮਿਕ ਮੁਫ਼ਤ ਵਿਦਿਆ ਯੋਜਨਾ ਤਹਿਤ ਗਿਆਰ੍ਹਵੀਂ ਅਤੇ ਗ੍ਰੈਜੁਏਸ਼ਨ ਕਲਾਸਾਂ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਕਾਊਾਸਲਿੰਗ ਅਤੇ ਇੰਟਰਵਿਊ ਪ੍ਰਕਿਰਿਆ ਕਰਵਾਈ ਗਈ¢ ਇਹ ਪ੍ਰਕਿਰਿਆ ਵਿਦਿਆਰਥੀਆਂ ਦੀ ਯੋਗਤਾ, ਰੁਚੀ ਅਤੇ ਧਾਰਮਿਕ ਪ੍ਰਤੀਬੱਧਤਾ ਦੇ ਆਧਾਰ 'ਤੇ ਮੈਰਿਟ ਤਿਆਰ ਕਰਨ ਲਈ ਆਯੋਜਿਤ ਕੀਤੀ ਗਈ¢ ਇਸ ਮੌਕੇ ਸ਼ੇਰ ਸਿੰਘ ਮੰਡਵਾਲਾ ਜਨਰਲ ਸਕੱਤਰ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਪ੍ਰੀਤ ਸਿੰਘ ਝੱਬਰ ਮੈਂਬਰ ਅੰਤਿ੍੍ਰੰਗ ਕਮੇਟੀ, ਮੇਜਰ ਸਿੰਘ ਢਿੱਲੋਂ ਮੈਂਬਰ ਅੰਤਿ੍ੰਗ ਕਮੇਟੀ, ਮੋਹਣ ਸਿੰਘ ਬੰਗੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੁਖਵਰਸ਼ ਸਿੰਘ ਪੰਨੂ ਮੈਂਬਰ ਧਰਮ ਪ੍ਰਚਾਰ ਕਮੇਟੀ, ਗੁਰਮੀਤ ਸਿੰਘ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ, ਰਾਜਪਾਲ ਸਿੰਘ ਇੰਚਾਰਜ ਧਾਰਮਿਕ ਵਿਦਿਆ, ਪਿ੍ੰਸੀਪਲ ਡਾ.ਨਰਿੰਦਰ ਸਿੰਘ, ਭੁਪਿੰਦਰ ਸਿੰਘ ਸੁਪਰਵਾਈਜ਼ਰ ਅਤੇ ਗੁਰਮੇਜ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ¢ ਧਰਮ ਪ੍ਰਚਾਰ ਕਮੇਟੀ ਅਤੇ ਲੋਕਲ ਮੈਨੇਜਮੈਂਟ ਕਮੇਟੀ ਮੈਂਬਰਾਂ ਵਲੋਂ ਵਿਦਿਆਰਥੀਆਂ ਦੀ ਇੰਟਰਵਿਊ ਕਰਵਾਈ ਗਈ ਅਤੇ ਮੈਰਿਟ ਦੇ ਆਧਾਰ 'ਤੇ ਯੋਗ ਵਿਦਿਆਰਥੀਆਂ ਦੀ ਚੋਣ ਕੀਤੀ ਗਈ¢ ਇਸ ਯੋਜਨਾ ਤਹਿਤ ਗਿਆਰ੍ਹਵੀਂ ਕਲਾਸ ਦੇ ਨਾਲ-ਨਾਲ ਬੀ.ਏ. ਭਾਗ ਪਹਿਲਾ, ਬੀ.ਸੀ.ਏ. ਭਾਗ ਪਹਿਲਾ, ਬੀ.ਐਸ.ਸੀ. ਭਾਗ ਪਹਿਲਾ ਅਤੇ ਬੀ.ਕਾਮ ਭਾਗ ਪਹਿਲਾ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਚੋਣ ਕੀਤੀ ਗਈ¢ ਇਸ ਮੌਕੇ ਕਾਲਜ ਪਿ੍ੰਸੀਪਲ ਵਲੋਂ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਇੰਜੀ. ਸੁਖਮਿੰਦਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਦੇ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ¢ ਇਸ ਮੌਕੇ ਪ੍ਰੋ.ਸ਼ਾਲਿਨੀ ਸਹਿਗਲ ਅਤੇ ਡਾ.ਇੰਦਰਪ੍ਰੀਤ ਕੌਰ ਨੇ ਉਕਤ ਯੋਜਨਾ ਤਹਿਤ ਦਾਖਲਾ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ¢
Ad Position 22
No active advertisement
ਪਿਛਲੀ ਖ਼ਬਰ ਗਰਮੀ ਕਾਰਨ ਦੋ ਨੌਜਵਾਨਾਂ ਦੀ ਹਾਲਤ ਗੰਭੀਰ ਸਹਾਰਾ ਨੇ ਕਰਵਾਇਆ ਹਸਪਤਾਲ ਦਾਖ਼ਲ ਅਗਲੀ ਖ਼ਬਰ ਅਕਾਲੀ ਦਲ ਦੇ ਉਮੀਦਵਾਰ ਕਰਮਜੀਤ ਕੌਰ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ
Ad Position 24