ਬਠਿੰਡਾ, 22 ਮਈ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਪਰਸ ਰਾਮ ਨਗਰ ਬਠਿੰਡਾ ਵਲੋਂ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਇਕਬਾਲ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਵਲੋਂ ਪਰਸ ਰਾਮ ਨਗਰ ਪਾਸੋਂ 2 ਸ਼ੱਕੀ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ, ਜਿਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕਰ ਲਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਵਿਸ਼ਾਲ ਕੁਮਾਰ ਵਾਸੀ ਪਰਸ ਰਾਮ ਨਗਰ ਬਠਿੰਡਾ ਅਤੇ ਅੰਸਨੂਰ ਵਾਸੀ ਗੋਪਾਲ ਨਗਰ ਬਠਿੰਡਾ ਵਜੋਂ ਹੋਈ ਹੈ, ਜਿਨ੍ਹਾਂ 'ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |