11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸ਼ਿਵਾਨੀ ਗੋਇਲ ਦੇ ਚੋਣ ਦਫ਼ਤਰ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 23-05-2026
ਰਾਮਾਂ ਮੰਡੀ, 22 ਮਈ (ਤਰਸੇਮ ਸਿੰਗਲਾ)-ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ 12 ਰਾਮਾਂ ਮੰਡੀ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸ਼ਿਵਾਨੀ ਗੋਇਲ ਪਤਨੀ ਐਡਵੋਕੇਟ ਵਿਕਰਾਂਤ ਗੋਇਲ, ਹਲਕਾ ਚੇਅਰਮੈਨ ਪੰਜਾਬ ਟਰੇਡ ਕਮਿਸ਼ਨ ਦੇ ਚੋਣ ਦਫ਼ਤਰ ਦਾ ਉਦਘਾਟਨ ਬੀਤੀ ਦੇਰ ਸ਼ਾਮ ਹਲਕਾ ਵਿਧਾਇਕਾ ਕੈਬਨਿਟ ਰੈਂਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਕੀਤਾ |
ਇਸ ਮੌਕੇ ਵਾਰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦਿਆਂ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਰਹੀ ਹੈ ਅਤੇ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇ ਹੱਕ ਵਿਚ ਆਪਣਾ ਫ਼ੈਸਲਾ ਦੇਣ ਲਈ ਤਿਆਰ ਹਨ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸ਼ਿਵਾਨੀ ਗੋਇਲ ਨੂੰ ਭਾਰੀ ਬਹੁਮਤ ਨਾਲ ਜਿੱਤ ਦਿਵਾਉਣ ਤਾਂ ਜੋ ਵਾਰਡ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲ ਸਕੇ | ਇਸ ਮੌਕੇ ਸ਼ਿਵਾਨੀ ਗੋਇਲ ਅਤੇ ਐਡਵੋਕੇਟ ਵਿਕਰਾਂਤ ਗੋਇਲ ਨੇ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਵਾਰਡ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਪੂਰਾ ਉਤਰਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਭਗਤਾ ਦੇ ਵਾਰਡ ਨੰਬਰ 4 ਤੋਂ ਅਕਾਲੀ ਉਮੀਦਵਾਰ ਗੁਰਵਿੰਦਰ ਕੌਰ ਨੇ ਵੋਟਾਂ ਮੰਗੀਆਂ ਅਗਲੀ ਖ਼ਬਰ ਥਰਮਲ ਲਹਿਰਾ ਦੇ ਟੈਕਨੀਕਲ ਸਰਵਿਸ ਯੂਨੀਅਨ ਮੁਲਾਮਜ਼ਾਂ ਦੀਆਂ ਮੰਗਾਂ ਤੇ ਮਸਲਿਆਂ ਸੰਬੰਧੀ ਮੀਟਿੰਗ
Ad Position 24