ਰਾਮਾਂ ਮੰਡੀ, 22 ਮਈ (ਗੁਰਪ੍ਰੀਤ ਸਿੰਘ ਅਰੋੜਾ)-ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 14 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਪੂਜਾ ਰਾਣੀ ਦੇ ਦਫ਼ਤਰ ਦਾ ਉਦਘਾਟਨ ਅੱਜ ਬਲਾਕ ਕਾਂਗਰਸ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ ਮਾਨਵਾਲਾ ਨੇ ਰੀਬਨ ਕੱਟਕੇ ਕੀਤਾ | ਇਸ ਮੌਕੇ ਟੀਮ ਜਟਾਣਾ ਵਲੋਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕੀ ਉਹ ਵੱਧ ਤੋਂ ਵੱਧ ਵੋਟਾਂ ਪਾ ਕੇ ਪੂਜਾ ਰਾਣੀ ਨੂੰ ਜਿਤਾਉਣ ਤਾਂ ਜੋ ਰਹਿੰਦੇ ਵਿਕਾਸ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ | ਇਸ ਮੌਕੇ ਦਿਲਪ੍ਰੀਤ ਸਿੰਘ ਜਟਾਣਾ, ਰਣਜੀਤ ਸਿੰਘ ਸੰਧੂ ਜਰਨਲ ਸੈਕਟਰੀ ਪੰਜਾਬ ਯੂਥ ਕਾਂਗਰਸ, ਲਖਵਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ, ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਸਿੰਗਲਾ, ਕਿ੍ਸ਼ਨ ਕੁਮਾਰ ਭਾਗੀਵਾਂਦਰ, ਕਿ੍ਸ਼ਨ ਕੁਮਾਰ ਮਿੱਤਲ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਮਾਂ, ਮਨੋਜ ਕੁਮਾਰ ਸੀਂਗੋ ਸਾਬਕਾ ਕੌਂਸਲਰ, ਜੱਗੀ ਸਿੱਧੂ, ਜਗਦੀਸ਼ ਬੰਗੀ, ਐਡਵੋਕੇਟ ਸੰਜੀਵ ਲਹਿਰੀ, ਹੈਲਪਲਾਈਨ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਬੌਬੀ ਲੈਹਰੀ, ਗੋਰਾ ਲਹਿਰੀ, ਜਸਮੋਹਨ ਸਿੰਘ ਮੋਹਨੀ ਸੰਧੂ ਬੰਗੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ, ਟੇਕ ਚੰਦ ਮਹਿਰਾ, ਸੁਖਪ੍ਰੀਤ ਸਿੰਘ ਬੰਟੀ ਬੰਗੀ, ਇਕਬਾਲ ਸਿੰਘ ਮੱਲਵਾਲਾ ਸਾਬਕਾ ਬਲਾਕ ਸੰਮਤੀ ਮੈਂਬਰ, ਗੁਰਪ੍ਰੀਤ ਸਿੰਘ ਪ੍ਰੀਤਾ, ਕਿਰਪਾਲ ਸਿੰਘ ਬੰਗੀ ਬਲਾਕ ਸੰਮਤੀ ਮੈਂਬਰ, ਰਕਵਿੰਦਰ ਸਿੰਘ ਰਿੰਕੂ ਮੱਲਵਾਲਾ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਦਿਹਾਤੀ, ਹਰਬੰਸ ਸਿੰਘ, ਬੱਬੀ ਚੱਠਾ, ਦਵਿੰਦਰ ਸਿੰਘ ਸੂਬਾ ਸਾਬਕਾ ਕੌਂਸਲਰ ਤਲਵੰਡੀ ਸਾਬੋ, ਅੰਗਰੇਜ਼ ਸਿੰਘ ਪੱਕਾ ਕਲਾਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |