ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਸੰਧੂ ਨੇ ਕੀਤਾ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ
ਅਜੀਤ ਡੈਸਕ
23-05-2026
ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਹੈ, ਸ਼ਹਿਰ ਦੇ ਲੋਕ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਨ | ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਦਾ ਬੁਰਾ ਹਾਲ ਹੈ ਅਤੇ ਪੀਣ ਨੂੰ ਪਾਣੀ ਸਾਫ਼ ਨਹੀਂ ਮਿਲ ਰਿਹਾ | ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸੀ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਕਰਨ ਤਾਂ ਜੋ ਹਲਕੇ ਦਾ ਵਿਕਾਸ ਹੋ ਸਕੇ | ਇਸ ਮੌਕੇ ਦਿਲਪ੍ਰੀਤ ਸਿੰਘ ਜਟਾਣਾ, ਰਣਜੀਤ ਸਿੰਘ ਸੰਧੂ ਜਰਨਲ ਸੈਕਟਰੀ ਪੰਜਾਬ ਯੂਥ ਕਾਂਗਰਸ, ਲਖਵਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ, ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਸਿੰਗਲਾ, ਕਿ੍ਸ਼ਨ ਕੁਮਾਰ ਭਾਗੀਵਾਂਦਰ, ਕਿ੍ਸ਼ਨ ਕੁਮਾਰ ਮਿੱਤਲ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਮਾਂ, ਮਨੋਜ ਕੁਮਾਰ ਸੀਂਗੋ ਸਾਬਕਾ ਕੌਂਸਲਰ, ਜੱਗੀ ਸਿੱਧੂ, ਜਗਦੀਸ਼ ਬੰਗੀ, ਐਡਵੋਕੇਟ ਸੰਜੀਵ ਲਹਿਰੀ, ਹੈਲਪਲਾਈਨ ਵੈਲਫ਼ੇਅਰ ਸੋਸਾਇਟੀ ਦੇ ਪ੍ਰਧਾਨ ਬੌਬੀ ਲੈਹਰੀ, ਗੋਰਾ ਲਹਿਰੀ, ਜਸਮੋਹਨ ਸਿੰਘ ਮੋਹਨੀ ਸੰਧੂ ਬੰਗੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ, ਟੇਕ ਚੰਦ ਮਹਿਰਾ, ਸੁਖਪ੍ਰੀਤ ਸਿੰਘ ਬੰਟੀ ਬੰਗੀ, ਇਕਬਾਲ ਸਿੰਘ ਮੱਲਵਾਲਾ ਸਾਬਕਾ ਬਲਾਕ ਸੰਮਤੀ ਮੈਂਬਰ, ਗੁਰਪ੍ਰੀਤ ਸਿੰਘ ਪ੍ਰੀਤਾ, ਕਿਰਪਾਲ ਸਿੰਘ ਬੰਗੀ ਬਲਾਕ ਸੰਮਤੀ ਮੈਂਬਰ, ਰਕਵਿੰਦਰ ਸਿੰਘ ਰਿੰਕੂ ਮੱਲਵਾਲਾ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਦਿਹਾਤੀ, ਹਰਬੰਸ ਸਿੰਘ, ਬੱਬੀ ਚੱਠਾ, ਦਵਿੰਦਰ ਸਿੰਘ ਸੂਬਾ ਸਾਬਕਾ ਕੌਂਸਲਰ ਤਲਵੰਡੀ ਸਾਬੋ, ਅੰਗਰੇਜ਼ ਸਿੰਘ ਪੱਕਾ ਕਲਾਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |