ਭਗਤਾ ਭਾਈਕਾ, 22 ਮਈ (ਸੁਖਪਾਲ ਸਿੰਘ ਸੋਨੀ)- ਆਗਾਮੀ 26 ਮਈ ਨੂੰ ਹੋਣ ਵਾਲੀਆਂ ਨਗਰ ਪੰਚਾਇਤ ਚੋਣਾਂ ਸਬੰਧੀ ਸਥਾਨਕ ਸ਼ਹਿਰ ਦੇ ਵਾਰਡ ਨੰਬਰ-11 ਤੋਂ ਆਜ਼ਾਦ ਉਮੀਦਵਾਰ ਬੀਬੀ ਪ੍ਰਵੀਨ ਰਾਣੀ ਪਤਨੀ ਸੁਖਚੈਨ ਚੰਦ ਮੁੰਦਰੀ ਠੇਕੇਦਾਰ ਵਲੋਂ ਅੱਜ ਆਪਣੇ ਵਾਰਡ ਅਧੀਨ ਘਰ-ਘਰ ਜਾ ਕੇ ਆਪਣੀ ਜਿੱਤ ਲਈ ਵੋਟਾਂ ਮੰਗੀਆਂ ਗਈਆਂ¢ ਇਸ ਸਮੇਂ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਮਹਿਲਾਵਾਂ ਮੌਜੂਦ ਸਨ¢ ਇਸ ਸਮੇਂ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਆਜ਼ਾਦ ਉਮੀਦਵਾਰ ਪ੍ਰਵੀਨ ਰਾਣੀ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਦਾ ਪਰਿਵਾਰ ਲੋਕਾਂ ਦੀ ਸੇਵਾ ਕਰਦਾ ਆ ਰਿਹਾ ਹੈ¢ ਉਨ੍ਹਾਂ ਵਾਰਡ ਦੇ ਵੋਟਰਾਂ ਹਮੇਸ਼ਾ ਉਨ੍ਹਾਂ ਦੀ ਸੇਵਾ ਵਿਚ ਹਾਜ਼ਰ ਰਹਿਣ ਦਾ ਭਰੋਸਾ ਦਿੰਦੇ ਹੋਏ ਆਪਣੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ¢