ਮੋਟਰਸਾਈਕਲ ਸਵਾਰ 2 ਨੌਜਵਾਨ ਗੰਭੀਰ ਜ਼ਖਮੀ
ਅਜੀਤ ਡੈਸਕ
24-05-2026
6 ਗ੍ਰਾਮ ਹੈਰੋਇਨ ਸਣੇ ਇਕ ਕਾਬੂ
ਬਠਿੰਡਾ, 23 ਮਈ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਕੈਨਾਲ ਕਾਲੋਨੀ ਪੁਲਿਸ ਵਲੋਂ ਨਰੂਆਣਾ ਰੋਡ ਬਠਿੰਡਾ ਪਾਸੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ ਤਾਂ ਤਲਾਸ਼ੀ ਦੌਰਾਨ ਉਕਤ ਵਿਅਕਤੀ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਸਤਨਾਮ ਸਿੰਘ ਵਾਸੀ ਬੰਗੀ ਨਗਰ ਬਠਿੰਡਾ ਵਜੋਂ ਹੋਈ ਹੈ | ਜਿਸ 'ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |