ਰਾਮਾਂ ਮੰਡੀ, 23 ਮਈ (ਤਰਸੇਮ ਸਿੰਗਲਾ)-26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਸ਼ਾਂਤੀ ਨਾਲ ਵੋਟ ਪਾਉਣਾ ਹਰ ਨਾਗਰਿਕ ਦਾ ਅਧਿਕਾਰ ਹੈ, ਪ੍ਰੰਤੂ ਪਾਰਟੀਆਂ ਪਿੱਛੇ ਲੱਗ ਕੇ ਆਪਸ ਵਿਚ ਲੜਨ ਦਾ ਕਿਸੇ ਨੂੰ ਅਧਿਕਾਰ ਨਹੀਂ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਲੋਕ ਅਧਿਕਾਰ ਲਹਿਰ ਦੇ ਮੈਂਬਰ ਮਾ: ਤੇਜਿੰਦਰ ਸਿੰਘ ਮਾਨਵਾਲਾ ਨੇ ਕਿਹਾ ਕਿ ਚੋਣਾਂ ਲੋਕਤੰਤਰ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਇਨ੍ਹਾਂ ਨੂੰ ਤਿਉਹਾਰ ਵਾਂਗ ਸ਼ਾਂਤੀਪੂਰਵਕ ਅਤੇ ਭਾਈਚਾਰਕ ਸਾਂਝ ਨਾਲ ਮਨਾਇਆ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਹਰ ਵੋਟਰ ਨੂੰ ਆਪਣੀ ਮਰਜ਼ੀ ਅਤੇ ਸੋਚ ਮੁਤਾਬਕ ਵੋਟ ਪਾਉਣ ਦਾ ਪੂਰਾ ਹੱਕ ਹੈ ਅਤੇ ਕਿਸੇ ਵੀ ਵਿਅਕਤੀ 'ਤੇ ਦਬਾਅ ਬਣਾਉਣਾ ਜਾਂ ਧੱਕੇਸ਼ਾਹੀ ਕਰਨਾ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਚੋਣਾਂ ਦੌਰਾਨ ਆਪਸੀ ਪਿਆਰ, ਸਦਭਾਵਨਾ ਅਤੇ ਸਮਾਜਿਕ ਏਕਤਾ ਬਣਾਈ ਰੱਖੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੇ ਝਗੜਿਆਂ ਜਾਂ ਤਣਾਅ ਤੋਂ ਦੂਰ ਰਹਿੰਦੇ ਹੋਏ ਲੋਕਤੰਤਰਿਕ ਪ੍ਰਕਿਰਿਆ ਵਿਚ ਆਪਣੀ ਜ਼ਿੰਮੇਵਾਰੀ ਨਿਭਾਈ ਜਾਵੇ | ੇ 23ਬੀਟੀਡੀ05