ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਜ਼ਿਲ੍ਹਾ ਪ੍ਰਧਾਨ ਮਲੂਕਾ ਵਲੋਂ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਕੀਤਾ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 24-05-2026
ਮਹਿਰਾਜ, 23 ਮਈ (ਸੁਖਪਾਲ ਮਹਿਰਾਜ)- ਨਗਰ ਪੰਚਾਇਤ ਮਹਿਰਾਜ 'ਚ ਚੋਣ ਅਖਾੜਾ ਪੂਰੀ ਤਰ੍ਹਾਂ ਭਖ ਗਿਆ ਹੈ | ਵੱਖ-ਵੱਖ ਆਗੂਆਂ ਵਲੋਂ ਆਪੋ-ਆਪਣੀਆਂ ਪਾਰਟੀਆਂ ਦੇ ਉਮੀਦਵਾਰਾਂ ਦੇ ਹੱਕ 'ਚ ਧੂੰਆਂਧਾਰ ਪ੍ਰਚਾਰ ਕੀਤਾ ਜਾ ਰਿਹਾ ਹੈ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਵਲੋਂ ਵੀ ਅੱਜ ਪਾਰਟੀ ਉਮੀਦਵਾਰ ਸੁਖਵੰਤ ਸਿੰਘ ਮਹਿਰਾਜ, ਜਗਜੀਵਨ ਸਿੰਘ, ਹਰਪਾਲ ਸਿੰਘ ਪਾਲਾ, ਹਰਪ੍ਰੀਤ ਸਿੰਘ, ਹਰਜੀਤ ਕੌਰ ਅਤੇ ਸੰਦੀਪ ਕੌਰ ਦੇ ਹੱਕ 'ਚ ਪ੍ਰਚਾਰ ਕੀਤਾ | ਭਾਜਪਾ ਉਮੀਦਵਾਰਾਂ ਦੇ ਹੱਕ 'ਚ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਮਲੂਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਝੂਠ ਦੇ ਸਹਾਰੇ ਸੱਤਾ ਹਾਸਿਲ ਕੀਤੀ ਹੈ | ਲੋਕਾਂ ਨੂੰ ਬਦਲਾਅ ਅਤੇ ਇਨਕਲਾਬ ਦੇ ਨਾਂ 'ਤੇ ਗੁਮਰਾਹ ਕੀਤਾ ਗਿਆ | ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਵਫ਼ਾ ਨਹੀਂ ਕੀਤਾ | ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਭਾਜਪਾ ਇਕੋ-ਇਕ ਸਾਰਥਿਕ ਬਦਲ ਹੈ | ਉਨ੍ਹਾਂ ਅਪੀਲ ਕੀਤੀ ਕਿ ਭਾਜਪਾ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਕਰੋ | ਇਸ ਮੌਕੇ ਯੂਥ ਮੋਰਚਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ, ਜਰਨਲ ਸਕੱਤਰ ਜਸਵੀਰ ਸਿੰਘ ਮਹਿਰਾਜ, ਐਸ.ਸੀ. ਮੋਰਚਾ ਪ੍ਰਧਾਨ ਸਵਰਨ ਸਿੰਘ, ਚੰਦਨ ਕਾਂਤ ਕਾਲਾ, ਵਿਵੇਕ ਗਰਗ, ਜੋਗਿੰਦਰ ਸਿੰਗਲਾ, ਮੇਜਰ ਸਿੰਘ ਬਰਾੜ ਅਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਵੀ ਹਾਜਰ ਸਨ¢

Ad Position 22
No active advertisement
ਪਿਛਲੀ ਖ਼ਬਰ ਪਿਛਲਾ ਮੁਕਾਬਲਾ ਪਤੀਆਂ ਵਿਚਕਾਰ ਸੀ, ਹੁਣ ਪਤਨੀਆਂ ਵਿਚਕਾਰ <br/> ਅਗਲੀ ਖ਼ਬਰ ਲੋਕ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਜਵਾਬ ਵੋਟ ਨਾਲ ਦੇਣਗੇ- ਬੀਬੀ ਜਸਵਿੰਦਰ ਕੌਰ <br/>
Ad Position 24
No active advertisement