ਰਾਮਾ ਮੰਡੀ, 23 ਮਈ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਵਾਰਡ ਨੰਬਰ 11 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਲੋਕ ਭਲਾਈ ਸੇਵਾ ਸੰਮਤੀ ਦੇ ਪ੍ਰਧਾਨ ਵਿਸ਼ਾਲ ਲਹਿਰੀ ਦੀ ਚੋਣ ਮੁਹਿੰਮ ਪੂਰੀ ਤਰ੍ਹਾਂ ਸਿਖਰਾਂ 'ਤੇ ਹੈ | ਵਾਰਡ ਵਾਸੀਆਂ ਵਲੋਂ ਉਨ੍ਹਾਂ ਨੂੰ ਚੰਗਾ ਹੁੰਗਾਰਾ ਅਤੇ ਪਿਆਰ ਮਿਲ ਰਿਹਾ ਹੈ | ਹੈਲਪਲਾਈਨ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ ਅਤੇ ਵਾਰਡ ਵਾਸੀਆਂ ਵਲੋਂ ਵਿਸ਼ਾਲ ਲਹਿਰੀ ਦੇ ਹੱਕ 'ਚ ਘਰ-ਘਰ ਜਾ ਕੇ ਪ੍ਰਚਾਰ ਕੀਤਾ ਗਿਆ | ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 26 ਤਰੀਕ ਨੂੰ ਹੱਥ ਪੰਜਾ ਦੇ ਨਿਸ਼ਾਨ 'ਤੇ ਮੋਹਰ ਲਾ ਕੇ ਸ਼ਹਿਰ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਕਰਨ ਤਾਂ ਜੋ ਸ਼ਹਿਰ ਦਾ ਵਿਕਾਸ ਕੀਤਾ ਜਾ ਸਕੇ | ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਿ੍ਸ਼ਨ ਕੁਮਾਰ ਭਾਗੀਵਾਂਦਰ, ਕਿ੍ਸ਼ਨ ਕੁਮਾਰ ਕਾਲਾ ਮਿੱਤਲ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਮਾ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਕੁਮਾਰ ਸਿੰਗਲਾ, ਜਸਮੋਨਦੀਪ ਸਿੰਘ ਮੋਹਨੀ ਬੰਗੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ, ਕਿਰਪਾਲ ਸਿੰਘ ਬੰਗੀ ਬਲਾਕ ਸੰਮਤੀ ਮੈਂਬਰ, ਜੱਗੀ ਸਿੱਧੂ, ਪੁਨੀਤ ਮਹੇਸ਼ਵਰੀ ਸਾਬਕਾ ਕੌਂਸਲਰ, ਜਗਦੀਸ਼ ਬੰਗੀ, ਟੇਕ ਚੰਦ ਮਹਿਰਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚਵਰਕਰ ਹਾਜ਼ਰ ਸਨ |