05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਗੁਰਬਾਜ਼ ਸਿੰਘ ਸਿੱਧੂ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਜਨ ਸਭਾਵਾਂ ਨੂੰ ਕੀਤਾ ਸੰਬੋਧਨ <br/>

Ad Position 21
No active advertisement
ਅਜੀਤ ਡੈਸਕ 24-05-2026
ਮੌੜ ਮੰਡੀ, 23 ਮਈ (ਗੁਰਜੀਤ ਸਿੰਘ ਕਮਾਲੂ)- 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਮੌੜ ਮੰਡੀ ਦੀਆਂ ਚੋਣਾਂ ਲਈ ਚੋਣ ਪ੍ਰਚਾਰ ਦੇ ਅੰਤਿਮ ਦੌਰ 'ਚ ਪਹੁੰਚਦਿਆਂ ਹੀ ਸਿਆਸੀ ਧਿਰਾਂ ਨੇ ਆਪੋ ਆਪਣੇ ਉਮੀਦਵਾਰਾਂ ਦੇ ਹੱਕ 'ਚ ਸਾਰੀ ਤਾਕਤ ਝੋਕ ਦਿੱਤੀ ਹੈ¢ ਇਸੇ ਲੜੀ 'ਚ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਜਿੱਥੇ ਪਿਛਲੇ ਦਿਨਾਂ ਤੋਂ ਸੀਨੀਅਰ ਕਾਂਗਰਸੀ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਵਲੋਂ ਜ਼ੋਰਦਾਰ ਚੋਣ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੁਣ ਉਨ੍ਹਾਂ ਦੇ ਪੁੱਤਰ ਤੇ ਹਲਕਾ ਤਲਵੰਡੀ ਸਾਬੋ ਤੋਂ ਸਰਗਰਮ ਨÏਜਵਾਨ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਵੀ ਚੋਣ ਪ੍ਰਚਾਰ 'ਚ ਸ਼ਾਮਿਲ ਹੁੰਦਿਆਂ ਅੱਜ ਅੱਧੀ ਦਰਜਨ ਵਾਰਡਾਂ 'ਚ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਜਨ ਸਭਾਵਾਂ ਨੂੰ ਸੰਬੋਧਨ ਕੀਤਾ, ਲੋਕਾਂ ਦੇ ਵੱਡੇ ਇਕੱਠਾਂ ਨੂੰ ਸੰਬੋਧਨ ਦÏਰਾਨ ਗੁਰਬਾਜ਼ ਸਿੰਘ ਸਿੱਧੂ ਨੇ ਕਿਹਾ ਕਿ 2022 ਵਿਧਾਨ ਸਭਾ ਚੋਣਾਂ 'ਚ ਸਭ ਤੋਂ ਵੱਧ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ 'ਚ ਅਹਿਮ ਰੋਲ ਅਦਾ ਕੀਤਾ | ਪ੍ਰੰਤੂ ਸਰਕਾਰ ਦੇ ਸਵਾ ਚਾਰ ਸਾਲ ਦੇ ਕਾਰਜਕਾਲ ਦੌਰਾਨ ਉਹੀ ਨੌਜਵਾਨ ਨਿਰਾਸ਼ ਹਨ ਕਿਉਂਕਿ ਨੌਜਵਾਨਾਂ ਜਾਂ ਪੰਜਾਬ ਲਈ ਤਾਂ ਕੋਈ ਬਦਲਾਅ ਨਹੀਂ ਆਇਆ ਪਰ ਵਿਧਾਇਕ ਜਾਂ ਮੰਤਰੀ ਬਣ ਚੁੱਕੇ 'ਆਪ' ਆਗੂਆਂ ਦੀ ਜ਼ਿੰਦਗੀ ਜ਼ਰੂਰ ਬਦਲ ਗਈ ਹੈ ¢ ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਦਰ ਬਹੁਤ ਵਧ ਗਈ ਹੈ ਅਤੇ ਰੋਜ਼ਗਾਰ ਮੰਗਦੇ ਬੇਰੁਜ਼ਗਾਰਾਂ ਤੇ ਹਰ ਰੋਜ਼ ਸਰਕਾਰੀ ਜ਼ਬਰ ਕੀਤਾ ਜਾ ਰਿਹੈ ¢ ਸਿੱਧੂ ਨੇ ਮੌੜ ਮੰਡੀ ਦੇ ਵਿਕਾਸ ਲਈ ਲੋਕਾਂ ਨੂੰ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ¢

Ad Position 22
No active advertisement
ਪਿਛਲੀ ਖ਼ਬਰ ਸਮਾਰਟ ਸਕੂਲ ਜਗ੍ਹਾ ਰਾਮ ਤੀਰਥ ਦੀਆਂ ਵਿਦਿਆਰਥਣਾਂ ਦਾ ਜ਼ਿਲ੍ਹਾ ਪੱਧਰੀ ਸਮਾਗਮ 'ਚ ਸਨਮਾਨ <br/> ਅਗਲੀ ਖ਼ਬਰ ਵਾਰਡ ਨੰਬਰ : 9 ਤੋਂ ਉਮੀਦਵਾਰ ਬੀਬੀ ਜਸਵੀਰ ਕੌਰ ਸਿੰਗਲਾ ਦੇ ਚੋਣ ਦਫ਼ਤਰ ਦਾ ਉਦਘਾਟਨ
Ad Position 24
No active advertisement