08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਚੋਣਾਂ ਨੂੰ ਲੈ ਕੇ ਪੁਲਿਸ ਨੇ ਦੋਵਾਂ ਥਾਂਵਾਂ 'ਤੇ ਕੱਢਿਆ ਫਲੈਗ ਮਾਰਚ

Ad Position 21
No active advertisement
ਅਜੀਤ ਡੈਸਕ 24-05-2026

ਕੋਟਫੱਤਾ, 23 ਮਈ (ਰਣਜੀਤ ਸਿੰਘ ਬੁੱਟਰ)-ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਕਰੜੇ ਪ੍ਰਬੰਧਾਂ ਦੇ ਮੱਦੇਨਜ਼ਰ ਐਸ. ਐਸ. ਪੀ. ਬਠਿੰਡਾ. ਮੈਡਮ ਜਯੋਤੀ ਯਾਦਵ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਤੇ ਡੀ. ਐਸ. ਪੀ. ਬਠਿੰਡਾ ਦਿਹਾਤੀ ਹਰਵਿੰਦਰ ਸਿੰਘ ਸਰਾਂ ਦੀ ਅਗਵਾਈ ਹੇਠ ਕੋਟਸ਼ਮੀਰ ਅਤੇ ਕੋਟਫੱਤਾ ਫਲੈਗ ਮਾਰਚ ਕੱਢਿਆ ਗਿਆ। ਥਾਣਾ ਕੋਟਫੱਤਾ ਅਤੇ ਕੋਟ ਸ਼ਮੀਰ ਚੌਂਕੀ ਦੀ ਪੁਲਿਸ ਪਾਰਟੀ ਵਲੋਂ ਸੰਵੇਦਨਸ਼ੀਲ ਇਲਾਕਿਆਂ ਵਿਚ ਫਲੈਗ ਮਾਰਚ ਕੱਢ ਕੇ ਲੋਕਾਂ ਨੂੰ ਚੋਣਾਂ ਦੌਰਾਨ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਦੀ ਅਪੀਲ ਕੀਤੀ ਗਈ। ਫਲੈਗ ਮਾਰਚ ਦੌਰਾਨ ਪੁਲਿਸ ਟੀਮਾਂ ਨੇ ਵੱਖ-ਵੱਖ ਗਲੀਆਂ ਅਤੇ ਮਹੱਤਵਪੂਰਨ ਥਾਵਾਂ 'ਤੇ ਗਸ਼ਤ ਕਰਦਿਆਂ ਲੋਕਾਂ ਨੂੰ ਆਪਸੀ ਭਾਈਚਾਰਾ ਕਾਇਮ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾਂ ਗਲਤ ਜਾਣਕਾਰੀ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਨਿਰਪੱਖ, ਸ਼ਾਂਤਮਈ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪ੍ਰਸ਼ਾਸਨ ਵਲੋਂ ਹਰ ਪੱਖ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਫ਼ਲੈਗ ਮਾਰਚ ਸਦਰ ਥਾਣਾ ਦੇ ਐਸ. ਐਚ. ਓ. ਇੰਸਪੈਕਟਰ ਮਨੀਸ਼ ਕੁਮਾਰ, ਥਾਣਾ ਕੋਟਫੱਤਾ ਦੇ ਐਸ. ਐਚ. ਓ. ਹਰਬੰਸ ਸਿੰਘ, ਥਾਣਾ ਸੰਗਤ ਦੇ ਐਸ. ਐਚ. ਓ. ਇੰਸਪੈਕਟਰ ਸੁਖਵਿੰਦਰ ਸਿੰਘ, ਕੋਟਸ਼ਮੀਰ ਚੌਕੀ ਦੇ ਇੰਚਾਰਜ ਗੁਰਪ੍ਰੀਤ ਸਿੰਘ ਸਮੇਤ ਸਮੂਹ ਪੁਲਿਸ ਟੀਮ ਵੱਡੀ ਗਿਣਤੀ ਵਿਚ ਮੌਜੂਦ ਰਹੀ। ਪੁਲਿਸ ਵਲੋਂ ਲੋਕਾਂ ਨੂੰ ਚੋਣਾਂ ਦੌਰਾਨ ਪੂਰਾ ਸਹਿਯੋਗ ਦੇਣ ਅਤੇ ਲੋਕਤੰਤਰਿਕ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਢੰਗ ਨਾਲ ਸਫ਼ਲ ਬਣਾਉਣ ਦੀ ਅਪੀਲ ਵੀ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਆਪ ਦੇ ਉਮੀਦਵਾਰ ਰਾਜ ਕੁਮਾਰ ਮਖੀਜਾ ਨੂੰ ਵਾਰਡ ਨੰਬਰ 47 ਤੋਂ ਮਿਲ ਰਿਹਾ ਭਰਵਾਂ ਹੁੰਗਾਰਾ <br/> ਅਗਲੀ ਖ਼ਬਰ ਕਾਂਗਰਸੀ ਉਮੀਦਵਾਰਾਂ ਨੂੰ ਮਿਲ ਰਿਹਾ ਭਰਵਾਂ ਸਮਰਥਨ-ਭੋਲਾ ਸਿੰਘ ਬਰਾੜ
Ad Position 24