10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਮਲੂਕਾ ਨੇ ਮਹਿਰਾਜ 'ਚ ਅਕਾਲੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-05-2026
ਮਹਿਰਾਜ, 24 ਮਈ (ਸੁਖਪਾਲ ਮਹਿਰਾਜ)- ਹਲਕਾ ਰਾਮਪੁਰਾ ਫੂਲ ਦੀਆਂ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਪ੍ਰਚਾਰ ਤੇਜ਼ ਕੀਤਾ ਗਿਆ ਹੈ ¢ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਮਹਿਰਾਜ ਦੇ ਵਾਰਡ ਨੰਬਰ 3, 4, 7, 9, 10 ਅਤੇ 13 ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਦੀ ਅਪੀਲ ਕੀਤੀ¢ ਇਸ ਮÏਕੇ ਮਲੂਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਝੂਠੇ ਵਾਅਦਿਆਂ ਦੇ ਆਧਾਰ 'ਤੇ ਸੱਤਾ ਹਾਸਲ ਕੀਤੀ ਪਰ ਚਾਰ ਸਾਲਾਂ ਵਿੱਚ ਹਲਕਾ ਫੂਲ ਵਿੱਚ ਕੋਈ ਵੱਡਾ ਵਿਕਾਸ ਨਹੀਂ ਹੋਇਆ¢ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪਾਣੀ ਦੀ ਨਿਕਾਸੀ, ਸਾਫ਼-ਸਫ਼ਾਈ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਬੁਰਾ ਹਾਲ ਹੈ, ਜਦਕਿ ਸਰਕਾਰ ਦਾ ਵਿਕਾਸ ਸਿਰਫ਼ ਟੀਵੀ ਚੈਨਲਾਂ, ਅਖ਼ਬਾਰੀ ਇਸ਼ਤਿਹਾਰਾਂ ਅਤੇ ਫਲੈਕਸਾਂ ਤੱਕ ਹੀ ਸੀਮਤ ਰਹਿ ਗਿਆ ਹੈ¢ ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਰਾਮਪੁਰਾ ਫੂਲ ਹਲਕਾ ਵਿਕਾਸ ਪੱਖੋਂ ਮੋਹਰੀ ਰਿਹਾ ਸੀ ਅਤੇ ਅੱਜ ਵੀ ਅਕਾਲੀ ਦਲ ਆਪਣੇ ਕੀਤੇ ਵਿਕਾਸ ਕਾਰਜਾਂ ਦੇ ਆਧਾਰ 'ਤੇ ਹੀ ਲੋਕਾਂ ਕੋਲ ਵੋਟਾਂ ਮੰਗ ਰਿਹਾ ਹੈ¢ ਹਲਕਾ ਇੰਚਾਰਜ ਹਰਿੰਦਰ ਮਹਿਰਾਜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿਚ ਨਾਲ ਖੜਿ੍ਹਆ ਹੈ ਅਤੇ ਪਾਰਟੀ ਆਪਣੇ ਕੀਤੇ ਕੰਮਾਂ ਦੇ ਆਧਾਰ 'ਤੇ ਹੀ ਲੋਕਾਂ ਦੇ ਵਿਚ ਜਾ ਰਹੀ ਹੈ¢ ਉਨ੍ਹਾਂ ਕਿਹਾ ਕਿ ਅੱਜ ਸੱਤਾ ਵਿੱਚ ਬੈਠੇ ਆਗੂ ਆਮ ਲੋਕਾਂ ਤੋਂ ਦੂਰ ਹੋ ਚੁੱਕੇ ਹਨ, ਜਦਕਿ ਅਕਾਲੀ ਦਲ ਹਰ ਵੇਲੇ ਲੋਕਾਂ ਦੀਆਂ ਸਮੱਸਿਆਵਾਂ ਵਿਚ ਉਨ੍ਹਾਂ ਦੇ ਨਾਲ ਖੜ੍ਹਦਾ ਆ ਰਿਹਾ ਹੈ ਇਸ ਮÏਕੇ ਵੱਡੀ ਗਿਣਤੀ 'ਚ ਮਰਦ-ਔਰਤਾਂ ਸਮੇਤ ਪਾਰਟੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3:30 ਵਜੇ ਤੱਕ ਖੁੱਲ੍ਹਣਗੇ <br/> ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾ... ਅਗਲੀ ਖ਼ਬਰ ਗੜੇਮਾਰੀ ਦੇ ਪੀੜਤ ਕਿਸਾਨਾਂ ਦੀ ਖ਼ਾਲਸਾ ਏਡ ਸੰਸਥਾ ਨੇ ਫੜੀ ਬਾਂਹ <br/>
Ad Position 24