ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ¢ ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਤੱਕ ਖੁੱਲੇ੍ਹ ਰਹਿਣਗੇ¢ ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦਿੱਤੀ ¢ ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਲਿਆਂਦੀ ਗਈ ਹੈ ¢ ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਸੀ¢ ਹੁਣ ਗਰਮੀ ਨੂੰ ਵੇਖਦਿਆਂ ਇਹ ਸਮਾਂ ਸਵੇਰੇ 7.30 ਤੋਂ ਦੁਪਹਿਰ ਬਾਅਦ 3:30 ਤੱਕ ਕੀਤਾ ਗਿਆ ਹੈ¢ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਕਤ ਸਮੇਂ ਦੌਰਾਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ¢