11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਰਵਨੀਤ ਸਿੰਘ ਬਿੱਟੂ ਵਲੋਂ ਨਗਰ ਕੌਂਸਲ ਮੌੜ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ

Ad Position 21
repet_subhas-goyals [Copy P29]
ਅਜੀਤ ਡੈਸਕ 25-05-2026
ਮੌੜ ਮੰਡੀ, 24 ਮਈ (ਗੁਰਜੀਤ ਸਿੰਘ ਕਮਾਲੂ)- ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਨਗਰ ਕੌਂਸਲ ਮੌੜ ਅਧੀਨ ਭਾਜਪਾ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ | ਬਿੱਟੂ ਵਲੋਂ ਦੋ ਥਾਵਾਂ 'ਤੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ ਗਿਆ | ਭਾਜਪਾ ਦੇ ਪੰਜਾਬ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਅਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਵੀ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਬਿੱਟੂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਪੰਜਾਬ ਵਿਚ ਆਉਣਾ ਬਹੁਤ ਲਾਜ਼ਮੀ ਹੈ ਤਾਂ ਹੀ ਪੰਜਾਬ ਤਰੱਕੀ ਦੀ ਲੀਹ 'ਤੇ ਚੱਲ ਸਕਦਾ ਹੈ | ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਭ ਤੋਂ ਪਹਿਲਾਂ ਛੋਟੀ ਸਰਕਾਰ ਲਈ ਇਹ ਜੋ ਵੋਟਾਂ ਪੈ ਰਹੀਆਂ ਹਨ, ਇਨ੍ਹਾਂ ਵਿਚ ਭਾਜਪਾ ਦੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਉਣਾ ਜ਼ਰੂਰੀ ਹੈ, ਫਿਰ ਹੀ 2027 ਅੰਦਰ ਸਰਕਾਰ ਲਈ ਮੁੱਢ ਬੱਝ ਸਕਦਾ ਹੈ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੇ ਸਾਥੀ ਮੰਤਰੀ ਜੋ ਕਿ ਭਿ੍ਸ਼ਟਾਚਾਰ ਦੇ ਦੋਸ਼ਾਂ ਅਧੀਨ ਗੁਰੂਗ੍ਰਾਮ ਦੇ ਜੇਲ੍ਹ ਵਿਚ ਬੰਦ ਹੈ ਨੂੰ ਮਿਲਣ ਜਾਣ 'ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਸੂਬੇ ਅੰਦਰ ਜੋ ਭਿ੍ਸ਼ਟਾਚਾਰ ਚੱਲ ਰਿਹਾ ਹੈ, ਇਸ ਲਈ ਸਾਰੇ ਆਪ ਦੇ ਲੀਡਰ ਜੇਲ੍ਹ ਵਿਚ ਜਾਣਗੇ | ਇਸ ਲਈ ਪਹਿਲਾਂ ਤੋਂ ਹੀ ਜੇਲ੍ਹ ਦੀਆਂ ਸੁਵਿਧਾਵਾਂ ਚੈੱਕ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਰੇਲਵੇ ਰਾਜ ਮੰਤਰੀ ਹੁੰਦਿਆਂ ਹੁਣ ਤੱਕ ਉਹ ਕਈ ਹਜ਼ਾਰ ਕਰੋੜ ਦੇ ਪ੍ਰਾਜੈਕਟ ਪੰਜਾਬ ਵਿਚ ਲੈ ਕੇ ਆ ਚੁੱਕੇ ਹਨ | ਜੇਕਰ ਪੰਜਾਬ ਦੇ ਲੋਕ 2027 ਵਿਚ ਭਾਜਪਾ ਦੀ ਸਰਕਾਰ ਨੂੰ ਚੁਣਦੇ ਹਨ ਤਾਂ ਪੰਜਾਬ ਦੀ ਕਾਇਆ ਪਲਟ ਹੋ ਜਾਵੇਗੀ | ਇਸ ਮੌਕੇ ਉਨ੍ਹਾਂ ਨਾਲ ਚੰਦਰ ਮੋਹਣ, ਜੀਵਨ ਕੁਮਾਰ ਗੁਪਤਾ, ਹਰਸ਼ ਗੋਇਲ, ਬਲਵੀਰ ਚੰਦ ਆਦਿ ਤੋਂ ਇਲਾਵਾ ਹੋਰ ਭਾਜਪਾ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਵਾਰਡ-5 'ਚੋਂ ਆਜ਼ਾਦ ਉਮੀਦਵਾਰ ਗੁਰਮੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਅਗਲੀ ਖ਼ਬਰ ਨਸ਼ਾ ਛੁਡਾਊ ਕੇਂਦਰ ਤੋਂ ਭੱਜੇ ਨੌਜਵਾਨ ਦੀ ਲਾਸ਼ ਮਿਲੀ
Ad Position 24