11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸਿਹਤ ਵਿਭਾਗ ਤਲਵੰਡੀ ਸਾਬੋ ਨੇ ਸਰਕਾਰੀ ਦਫ਼ਤਰਾਂ ਵਿਚ ਡੇਂਗੂ ਸਰਵੇ ਕੀਤਾ

Ad Position 21
repet_subhas-goyals [Copy P29]
ਅਜੀਤ ਡੈਸਕ 25-05-2026
ਤਲਵੰਡੀ ਸਾਬੋ, 24 ਮਈ (ਰਵਜੋਤ ਸਿੰਘ ਰਾਹੀ)- ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਤਲਵੰਡੀ ਸਾਬੋ ਡਾ. ਰਵੀ ਕਾਂਤ ਗੁਪਤਾ ਦੀ ਅਗਵਾਈ ਹੇਠ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਤਲਵੰਡੀ ਸਾਬੋ ਖੇਤਰ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿਚ ਡੇਂਗੂ ਸਰਵੇ ਕੀਤਾ ਗਿਆ ਅਤੇ ਡੇਂਗੂ ਮੱਛਰ ਦੇ ਲਾਰਵੇ ਨੂੰ ਨਸ਼ਟ ਕਰਵਾਇਆ ਗਿਆ¢ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਦਫ਼ਤਰਾਂ ਦੇ ਕੂਲਰਾਂ, ਪਾਣੀ ਵਾਲੇ ਭਾਂਡਿਆਂ, ਫਰਿੱਜਾਂ ਦੀਆਂ ਟਰੇਆਂ, ਗਮਲਿਆਂ ਅਤੇ ਹੋਰ ਥਾਵਾਂ ਦੀ ਜਾਂਚ ਕੀਤੀ ਗਈ¢ ਟੀਮਾਂ ਨੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਵੀ ਕੀਤਾ ਅਤੇ ਹਦਾਇਤ ਕੀਤੀ ਕਿ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ¢ ਡਾ. ਰਵੀਕਾਂਤ ਗੁਪਤਾ ਐਸ.ਐਮ.ਓ. ਤਲਵੰਡੀ ਸਾਬੋ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਹਰ ਸ਼ੁੱਕਰਵਾਰ ਸੁੱਕਾ ਦਿਵਸ ਮਨਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ¢ ਉਨ੍ਹਾਂ ਕਿਹਾ ਕਿ ਬੁਖ਼ਾਰ, ਸਿਰ ਦਰਦ, ਸਰੀਰ ਦਰਦ ਜਾਂ ਪਲੇਟਲੈਟ ਘਟਣ ਵਰਗੇ ਲੱਛਣ ਦਿਖਾਈ ਦੇਣ 'ਤੇ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ¢ ਐਸ.ਐਮ.ਓ. ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦਾ ਸਹਿਯੋਗ ਕਰਨ ਅਤੇ ਆਪਣੇ ਘਰਾਂ ਤੇ ਦਫ਼ਤਰਾਂ ਵਿਚ ਸਫ਼ਾਈ ਬਣਾਈ ਰੱਖਣ¢
Ad Position 22
No active advertisement
ਪਿਛਲੀ ਖ਼ਬਰ ਐਨ. ਐੱਫ. ਐੱਲ. ਮਨੋਰੰਜਨ ਕਲੱਬ ਦੀ ਤਿੰਨ ਦਿਨਾਂ ਧਾਰਮਿਕ ਤੇ ਮਨੋਰੰਜਕ ਯਾਤਰਾ ਸੰਪੰਨ <br/> ਅਗਲੀ ਖ਼ਬਰ ਨਗਰ ਕੌਂਸਲ ਕੋਟਫੱਤਾ ਦੇ ਵਾਰਡ ਨੰਬਰ-11 ਤੋਂ ਆਜ਼ਾਦ ਉਮੀਦਵਾਰ ਪਰਵੀਨ ਨੇ ਚੋਣ ਮੁਹਿੰਮ ਭਖਾਈ
Ad Position 24