12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਅਕਾਲੀ ਉਮੀਦਵਾਰ ਬੀਬਾ ਹਰਦੀਪ ਕੌਰ ਦੇ ਵਾਰਡ ਨੰਬਰ 9 'ਚ ਪੁੱਜੇ ਪਾਰਟੀ ਪ੍ਰਧਾਨ ਬਾਦਲ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-05-2026
ਬਠਿੰਡਾ, 24 ਮਈ (ਅਵਤਾਰ ਸਿੰਘ ਕੈਂਥ)- ਨਗਰ ਨਿਗਮ ਦੀਆਂ ਚੋਣਾਂ ਆਪਣੀਆਂ ਪੂਰੇ ਜੋਬਨ 'ਤੇ ਹਨ ਉਮੀਦਵਾਰਾਂ ਵਲੋਂ ਦਿਨ-ਰਾਤ ਇਕ ਕੀਤਾ ਹੋਇਆ ਹੈ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨਗਰ ਨਿਗਮ ਬਠਿੰਡਾ ਦੀਆਂ ਚੋਣਾਂ ਲਈ ਸਰਕਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਬਾਦਲ ਕਰਮਯੋਗ ਸਿੰਘ ਮਾਨ ਦੀ ਮਾਤਾ ਹਰਦੀਪ ਕੌਰ ਪਤਨੀ ਹਰੀ ਸਿੰਘ ਮਾਨ ਹਰਪਾਲ ਨਗਰ ਵਾਲਿਆਂ ਦੇ ਵਾਰਡ 9 'ਚ ਪਹੁੰਚ ਕੇ ਵੋਟਰਾਂ ਦੇ ਰੁਬਰੂ ਹੋ ਕੇ ਆਪਣੀ ਖੇਤਰੀ ਪਾਰਟੀ ਦੀਆਂ ਪ੍ਰਾਪਤੀ ਅਤੇ ਮੌਜੂਦਾ ਸਰਕਾਰ ਬਾਰੇ ਕਿਤੂੰ-ਪ੍ਰੰਤੂ ਕੀਤਾ | ਉਨ੍ਹਾਂ ਬੀਬੀ ਹਰਦੀਪ ਕੌਰ ਦੇ ਹੱਕ 'ਚ ਵੋਟਰਾਂ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨੌਜਵਾਨ ਕਰਮਯੋਗ ਸਿੰਘ ਮਾਨ ਨੂੰ ਥਾਪੜਾ ਦਿੰਦਿਆਂ ਆਖਿਆ ਕਿ ਪੂਰੀ ਤਨਦੇਹੀ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਾ ¢ ਇਸ ਮੌਕੇ ਉਨ੍ਹਾਂ ਨਾਲ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਢਿੱਲੋਂ ਬਬਲੀ, ਅਕਾਲੀ ਆਗੂ ਮੋਹਿਤ ਗੁਪਤਾ, ਹਰੀ ਸਿੰਘ ਮਾਨ, ਰਾਜਿੰਦਰ ਸਿੰਘ ਰਾਜੂ ਮਾਨ, ਗੁਰਜਿੰਦਰ ਸਿੰਘ ਸਿੱਧੂ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗਮਦੂਰ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ 'ਚ ਸਮਰਥਕ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ-11 ਤੋਂ ਕਾਂਗਰਸ ਦੇ ਉਮੀਦਵਾਰ ਵਿਸ਼ਾਲ ਲਹਿਰੀ ਨੂੰ ਲੱਡੂਆਂ ਨਾਲ ਤੋਲਿਆ ਅਗਲੀ ਖ਼ਬਰ ਕਾਂਗਰਸੀ ਉਮੀਦਵਾਰ ਸੁਰੇਸ਼ ਕੁਮਾਰ ਸ਼ਰਮਾ ਦੇ ਦਫ਼ਤਰ ਦਾ ਉਦਘਾਟਨ <br/>
Ad Position 24