13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਵਿਰੋਧੀ ਬੁਖਲਾਹਟ 'ਚ ਆ ਕੇ ਝੂਠਾ ਪ੍ਰਚਾਰ ਕਰ ਰਹੇ- ਸਿੱਧੂ <br/> ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਬੂਟਾ ਸਿੰਘ ਸਿੱਧੂ ਨੇ ਘਰ-ਘਰ ਵੋਟਾਂ ਮੰਗੀਆਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-05-2026
ਭਗਤਾ ਭਾਈਕਾ, 24 ਮਈ (ਸੁਖਪਾਲ ਸਿੰਘ ਸੋਨੀ)- ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਅਤੀ ਨਜ਼ਦੀਕੀ ਅਤੇ ਸਥਾਨਕ ਨਗਰ ਪੰਚਾਇਤ ਦੇ ਵਾਰਡ ਨੰਬਰ ਦੋ ਤੋਂ ਕਾਂਗਰਸ ਦੇ ਉਮੀਦਵਾਰ ਬੂਟਾ ਸਿੰਘ ਸਿੱਧੂ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਗਤਾ ਅਤੇ ਉਨ੍ਹਾਂ ਦੇ ਵੱਡੀ ਗਿਣਤੀ ਸਮਰਥਕਾਂ ਵਲੋਂ ਅੱਜ ਵਾਰਡ ਦੇ ਘਰ-ਘਰ ਜਾ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ ¢ ਪ੍ਰਧਾਨ ਬੂਟਾ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਬੀਤੇ ਕਾਰਜਕਾਲ ਦੌਰਾਨ ਸ਼ਹਿਰ ਅੰਦਰ ਵੱਡੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਗਏ ਹਨ¢ ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦÏਰਾਨ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਉਦਮ ਸਦਕਾ ਲੋਕਾਂ ਦੀ ਸਹੂਲਤ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਅੰਦਰ ਸੁੰਦਰ ਪਾਰਕ ਬਣਾਏ ਗਏ¢ ਉਨ੍ਹਾਂ ਕਿਹਾ ਕਿ ਵਿਰੋਧੀਆਂ ਵਲੋਂ ਬੁਖਲਾਹਟ ਵਿਚ ਆ ਕੇ ਮੇਰੇ ਖ਼ਿਲਾਫ਼ ਅੰਨ੍ਹਾ ਕੂੜ ਪ੍ਰਚਾਰ ਕਰਕੇ ਮੇਰਾ ਅਕਸ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀ ਜਾ ਰਹੀਆਂ ਹਨ, ਪ੍ਰੰਤੂ ਜੋ ਮੇਰੇ ਵਲੋਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਕੀਤਾ ਗਿਆ ਹੈ, ਉਹ ਸਭ ਦੇ ਸਾਹਮਣੇ ਹੀ ਹੈ¢ ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਸੰੁਦਰਤਾ ਲਈ ਫੁੱਟਪਾਥ, ਇੰਟਲਾਕ ਟਾਈਲਾਂ ਦੀ ਚਿਣਾਈ, ਸਟਰੀਟ ਲਈਟਾਂ ਸਮੇਤ ਵੱਡੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਗਏ ਹਨ¢ ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਉਨ੍ਹਾਂ ਵਲੋਂ ਵਿਕਾਸ ਕਾਰਜਾਂ ਦੀ ਲੜੀ ਜਾਰੀ ਰੱਖੀ ਜਾਵੇਗੀ¢ ਇਸ ਸਮੇਂ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਕਾਂਗਰਸ ਆਗੂ ਅਤੇ ਸਮਰਥਕ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਬੂਟਾ ਸਿੰਘ ਸਿੱਧੂ ਨੇ ਘਰ-ਘਰ ਵੋਟਾਂ ਮੰਗੀਆਂ <br/> ਅਗਲੀ ਖ਼ਬਰ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਮਾਨ ਨੇ 'ਆਪ' ਉਮੀਦਵਾਰਾਂ ਲਈ ਮੰਗੀਆਂ ਵੋਟਾਂ
Ad Position 24