13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਆਮ ਆਦਮੀ ਪਾਰਟੀ ਦੀ ਉਮੀਦਵਾਰ ਸਿਰੋਜ ਰਾਣੀ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-05-2026
ਸੰਗਤ ਮੰਡੀ, 24 ਮਈ (ਸੁਖਤੇਜ ਧਾਲੀਵਾਲ)- ਜਿਵੇਂ-ਜਿਵੇਂ ਗਰਮੀ ਵਿਚ ਵਾਧਾ ਹੋ ਰਿਹਾ ਹੈ ਉਸੇ ਤਰ੍ਹਾਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਦਾ ਸਿਆਸੀ ਮਾਹੌਲ ਵੀ ਗਰਮਾਉਂਦਾ ਜਾ ਰਿਹਾ ਹੈ¢ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਚੋਣ ਪ੍ਰਚਾਰ ਨੇ ਪੂਰਾ ਜੋਰ ਫੜ ਲਿਆ ਹੈ ਅਤੇ ਉਮੀਦਵਾਰ ਵੋਟਰਾਂ ਤੱਕ ਪਹੁੰਚ ਬਣਾਉਣ ਲਈ ਲੱਗੇ ਹੋਏ ਹਨ¢ ਇਸੇ ਕੜੀ ਤਹਿਤ ਵਾਰਡ ਨੰਬਰ 2 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸਿਰੋਜ ਰਾਣੀ ਪਤਨੀ ਰੌਸ਼ਨ ਲਾਲ ਵਲੋਂ ਵੀ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ¢ ਬੀਤੇ ਦਿਨੀਂ ਉਨ੍ਹਾਂ ਵਾਰਡ ਦੇ ਵੱਖ-ਵੱਖ ਇਲਾਕਿਆਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਅਤੇ ਆਪਣੇ ਹੱਕ ਵਿਚ ਵੋਟਾਂ ਅਤੇ ਸਹਿਯੋਗ ਦੀ ਅਪੀਲ ਕੀਤੀ | ਚੋਣ ਪ੍ਰਚਾਰ ਮੁਹਿੰਮ ਵਿਚ ਵੱਡੀ ਗਿਣਤੀ ਆਪ ਸਮਰਥਕਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਵਿੰਦਰ ਸਿੰਘ ਸ਼ਿੰਦਾ ਨੰਦਗੜ੍ਹ ਵੀ ਉਚੇਚੇ ਤੌਰ 'ਤੇ ਸ਼ਾਮਿਲ ਹੋ ਕੇ ਵਰਕਰਾਂ ਸਮੇਤ ਸਿਰੋਜ ਰਾਣੀ ਦੇ ਹੱਕ ਵਿਚ ਜ਼ੋਰਦਾਰ ਪ੍ਰਚਾਰ ਕਰਦੇ ਹੋਏ ਵਾਰਡ ਦੇ ਲੋਕਾਂ ਨੂੰ ਜਿਤਾਉਣ ਦੀ ਅਪੀਲ ਕੀਤੀ¢ ਇਸ ਮੌਕੇ ਸਿਰੋਜ ਰਾਣੀ ਨੇ ਕਿਹਾ ਕਿ ਵਾਰਡ ਨੰਬਰ 2 ਦੇ ਲੋਕਾਂ ਵਲੋਂ ਉਨ੍ਹਾਂ ਨੂੰ ਭਰਪੂਰ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ¢ ਉਨ੍ਹਾਂ ਵਾਰਡ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਸਫ਼ਾਈ ਸੀਵਰੇਜ ਗਲੀਆਂ-ਨਾਲੀਆਂ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਨੂੰ ਪਹਿਲ ਦੇ ਅਧਾਰ 'ਤੇ ਸੁਧਾਰ ਕੀਤਾ ਜਾਵੇਗਾ ਤਾਂ ਜੋ ਵਾਰਡ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਆਗੂਆਂ ਤੋਂ ਇਲਾਵਾ ਮੰਡੀ ਨਿਵਾਸੀ ਵੀ ਮੌਜੂਦ ਸਨ¢

Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੇ ਮਹਿੰਗਾਈ ਦੀ ਮਾਰ ਝੱਲ ਰਹੇ ਮਨਰੇਗਾ ਮਜ਼ਦੂਰਾਂ ਦੇ ਰੁਜ਼ਗਾਰ ਬੰਦ ਕੀਤੇ- ਗਹਿਰੀ <br/> ਅਗਲੀ ਖ਼ਬਰ ਸ਼ਿਵਾਲਿਕ ਹਿਲਜ ਸਕੂਲ 'ਚ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਸੈਮੀਨਾਰ <br/>
Ad Position 24