08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਲੰਗਰ ਸੇਵਾ ਦੇ 24ਵੇਂ ਸਥਾਪਨਾ ਦਿਵਸ ਮੌਕੇ ਧਾਰਮਿਕ ਦੀਵਾਨ ਸਜਾਏ <br/>

Ad Position 21
No active advertisement
ਅਜੀਤ ਡੈਸਕ 26-05-2026
ਬਠਿੰਡਾ, 24 ਮਈ (ਅਵਤਾਰ ਸਿੰਘ ਕੈਂਥ)- ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਸ਼ਹਿਰ ਦੇ ਸਿਵਲ ਹਸਪਤਾਲ ਅਤੇ ਚਿਲਡਰਨ ਵਾਰਡ 'ਚ ਦਾਖ਼ਲ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਿਸਾਂ ਲਈ ਚਲ ਰਹੇ ਲੰਗਰ ਦੇ 24ਵੇਂ ਸਾਲ ਵਿਚ ਪ੍ਰਵੇਸ਼ ਕਰਨ ਦੀ ਖ਼ੁਸ਼ੀ ਵਿਚ ਨਿਸ਼ਕਾਮ ਸਮਾਜ ਸੇਵੀ ਸ੍ਰੀ ਗੁਰੂ ਅਮਰਦਾਸ ਸਮਾਜ ਸੇਵਾ ਸੰਸਥਾ ਅਤੇ ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਨਗਰ ਬਠਿੰਡਾ ਦੀ ਪ੍ਰਬੰਧਕ ਕਮੇਟੀ ਵਲੋਂ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਪਵਿੱਤਰ ਸਿੰਘ ਨਾਹਰਾ ਦੇ ਜਥੇ ਅਤੇ ਭਾਈ ਕੁਲਦੀਪ ਸਿੰਘ ਫੱਗੂ ਮੈਂਬਰ ਐਚ.ਐਸ.ਜੀ.ਐਮ.ਸੀ. ਕਥਾ ਵਾਚਕ ਅਤੇ ਬਾਬਾ ਹਜ਼ੂਰਾ ਸਿੰਘ ਖਿਆਲੀ ਵਾਲਿਆਂ ਸ੍ਰੀ ਹੁਕਮਨਾਮਾ ਸਾਹਿਬ ਦੀ ਕਥਾ ਵਿਚਾਰ ਕਰਦਿਆਂ ਤੀਜੇ ਪਾਤਿਸ਼ਾਹ ਦੀ ਜੀਵਨ ਘਾਲਣਾ, ਸਿੱਖਿਆਵਾਂ ਲੰਗਰ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਗਿਆ ¢ ਇਸ ਸਮਾਗਮ ਪ੍ਰਬੰਧਕਾਂ ਵਲੋਂ ਲੰਗਰ 'ਚ ਸਹਿਯੋਗੀ ਸੰਸਥਾਵਾਂ ਦੇ ਆਗੂਆਂ ਦਾ ਸਨਮਾਨਿਤ ਵੀ ਕੀਤਾ ਗਿਆ ¢ ਇਸ ਮੌਕੇ ਪ੍ਰਧਾਨ ਸੂਬੇਦਾਰ ਜਗਰਾਜ ਸਿੰਘ, ਜਨਰਲ ਸਕੱਤਰ ਬਿਕਰਮ ਸਿੰਘ ਧਿੰਗੜ, ਆਤਮਾ ਸਿੰਘ ਚਹਿਲ ਦੀ ਅਗਵਾਈ 'ਚ ਸ਼ੁਕਰਾਨਾ ਦਿਵਸ 'ਤੇ ਪਿੰਡ ਕੋਟਸਮੀਰ ਦੀ ਸੰਗਤ, ਸਬਜ਼ੀ ਮੰਡੀ ਦੇ ਆੜ੍ਹਤੀਆ, ਸਿਹਤ ਵਿਭਾਗ ਦੇ ਅਧਿਕਾਰੀਆਂ, ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਦੇ ਸੇਵਾਦਾਰਾਂ ਤੋਂ ਇਲਾਵਾ ਧਾਰਮਿਕ ਸੇਵਾ ਸੁਸਾਇਟੀਆਂ ਦੇ ਆਗੂਆਂ ਨੂੰ ਵੀ ਸਨਮਾਨਿਤ ਕੀਤਾ ਗਿਆ, ਜੋ ਕਿ ਧਾਰਮਿਕ ਅਤੇ ਸਮਾਜ ਸੇਵਾ ਕਰਦੀਆਂ ਆ ਰਹੀਆਂ ਹਨ ¢ ਸਮਾਗਮ ਦੇ ਅੰਤ 'ਚ ਮੁੱਖ ਗ੍ਰੰਥੀ ਨਵਜੋਤ ਸਿੰਘ ਗੁਲਾਬਗੜ੍ਹ ਵਲੋਂ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ ¢

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਵਾਲਾ ਕਾਬੂ ਅਗਲੀ ਖ਼ਬਰ ਲਾਵਾਰਸ ਕੁੱਤਿਆਂ ਦੀਆਂ ਆਦਤਾਂ
Ad Position 24