08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

20 ਫ਼ੀਸਦੀ ਤੱਕ ਤਨਖ਼ਾਹ ਵਾਧੇ ਦੀ ਕਰਮਚਾਰੀਆਂ ਦੀ ਮੰਗ ਪੂਰੀ ਕਰੇ ਸਰਕਾਰ

Ad Position 21
No active advertisement
ਅਜੀਤ ਡੈਸਕ 26-05-2026
ਲਹਿਰਾ ਮੁਹੱਬਤ, 25 ਮਈ (ਸੁਖਪਾਲ ਸਿੰਘ ਸੁੱਖੀ)- ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਸਿਹਤ ਵਿਭਾਗ ਪੰਜਾਬ ਦੇ ਬੈਨਰ ਹੇਠ ਸਿਹਤ ਵਿਭਾਗ ਪੰਜਾਬ ਦੇ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਖ਼ਿਲਾਫ਼ ਮੁੱਖ ਮੰਤਰੀ ਪੰਜਾਬ ਦੀ ਨਿੱਜੀ ਰਿਹਾਇਸ਼ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕਰਨ ਅਤੇ ਸਰਕਾਰ ਦਾ ਪੁਤਲਾ ਫੂਕਣ ਦਾ ਐਲਾਨ ਕੀਤਾ | ਇਸ ਸਬੰਧੀ ਜਥੇਬੰਦੀ ਦੇ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਕਿਹਾ ਕਿ ਵੇਰਕਾ ਪਲਾਂਟ ਕੋਲ ਇਕੱਠੇ ਹੋ ਕੇ ਕਰਮਚਾਰੀ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ | ਜਿਸ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ਤੇ 15 ਫਰਵਰੀ 26 ਨੂੰ ਵੀ ਕਰਮਚਾਰੀਆਂ ਵਲੋਂ ਸਿਹਤ ਮੰਤਰੀ ਦੀ ਨਿੱਜੀ ਰਿਹਾਇਸ਼ ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਸੀ | ਜਿਸ ਉਪਰੰਤ 18 ਫਰਵਰੀ ਨੂੰ ਪੈਨਲ ਮੀਟਿੰਗ ਮਿਲਣ ਉਪਰੰਤ ਤੇ ਮੰਗਾਂ ਨੂੰ ਮੰਨਣ ਦੇ ਵਿਸ਼ਵਾਸ ਨਾਲ ਐਸੋਸੀਏਸ਼ਨ ਨੇ ਧਰਨਾ ਚੁੱਕਿਆ ਅਤੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ | ਜੇ ਜਲਦ ਹੀ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਹੁਣ 3 ਮਹੀਨੇ ਬੀਤ ਜਾਣ ਉਪਰ ਵੀ ਕਰਮਚਾਰੀਆਂ ਦੀ ਮੰਗ ਦਿੱਲੀ ਸਰਕਾਰ ਦੀ ਤਰਜ਼ 'ਤੇ 20 ਫ਼ੀਸਦੀ ਵਾਧਾ ਉਪਰ ਕੋਈ ਕਰਵਾਈ ਨਹੀਂ ਕੀਤੀ ਗਈ | ਜ਼ਿਕਰਯੋਗ ਹੈ ਕਿ ਸਿਹਤ ਮੰਤਰੀ, ਸਿਹਤ ਸਕੱਤਰ ਨਾਲ ਲਗਭਗ 50 ਮੀਟਿੰਗਾਂ ਹੋਈਆਂ ਹਨ | ਜਿਸ ਵਿਚ ਹਮੇਸ਼ਾ ਕਾਰਵਾਈ ਕਰਨ ਦਾ ਵਿਸ਼ਵਾਸ ਦਿੱਤਾ ਹੈ ਤੇ ਕੋਈ ਹੱਲ ਨਹੀਂ ਹੋਇਆ | ਕਰਮਚਾਰੀ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ | ਇਸ ਸਬੰਧੀ ਬਠਿੰਡਾ ਤੋਂ ਜਥੇਬੰਦੀ ਆਗੂ ਜਸਵਿੰਦਰ ਸਿੰਘ ਚੱਕ ਰਾਮ ਸਿੰਘ ਵਾਲਾ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਇਹ ਭਰੋਸਾ ਦਿੱਤਾ ਸੀ ਕਿ ਸਰਕਾਰ ਬਣਨ ਤੋਂ ਇਕ ਮਹੀਨੇ ਦੇ ਅੰਦਰ ਸਮੂਹ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇਗਾ ਅਤੇ ਦਿੱਲੀ ਸਰਕਾਰ ਦੀ ਤਰਜ਼ 'ਤੇ ਤਨਖ਼ਾਹਾਂ ਵਿਚ 20 ਪ੍ਰਤੀਸ਼ਤ ਤੱਕ ਵਾਧਾ ਕੀਤਾ ਜਾਵੇਗਾ, ਪਰ ਅਜੇ ਤੱਕ ਇਹ ਵਾਅਦੇ ਪੂਰੇ ਨਹੀਂ ਕੀਤੇ ਗਏ | ਉਨ੍ਹਾਂ ਵਲੋਂ ਧਰਨਾ ਛੁੱਟੀ ਵਾਲੇ ਦਿਨ ਲਗਾਇਆ ਜਾ ਰਿਹਾ ਹੈ ਤਾਂ ਜੋ ਮਰੀਜ਼ਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਏ |
Ad Position 22
No active advertisement
ਪਿਛਲੀ ਖ਼ਬਰ ਤੇਲੂ ਰਾਮ ਲਹਿਰੀ ਨੇ ਅੰਡਰ ਬਿ੍ਜ ਬਣਾਉਣ ਲਈ ਮੰਤਰੀ ਬਿੱਟੂ ਨੂੰ ਦਿੱਤਾ ਮੰਗ-ਪੱਤਰ <br/> ਅਗਲੀ ਖ਼ਬਰ 31 ਮਈ ਨੂੰ ਮੁੱਖ ਮੰਤਰੀ ਪੰਜਾਬ ਦੀ ਨਿੱਜੀ ਰਿਹਾਇਸ਼ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਦਾ ਐਲਾਨ <br/> 20 ਫ਼ੀਸਦੀ ਤ...
Ad Position 24