09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਥਰਮਲ ਪਲਾਂਟ ਬਠਿੰਡਾ 'ਚੋਂ ਸਰਪਲਸ ਹੋਏ ਕੱਚੇ ਬਿਜਲੀ ਕਾਮਿਆਂ ਨੂੰ 'ਪੱਕੇ ਹੋਣ' ਦੀ 'ਆਸ' ਬੱਝੀ

Ad Position 21
No active advertisement
ਅਜੀਤ ਡੈਸਕ 26-05-2026

ਬਠਿੰਡਾ, 25 ਮਈ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਬੰਦ ਹੋਣ ਬਾਅਦ ਸਰਪਲਸ ਹੋਏ ਕੱਚੇ ਬਿਜਲੀ ਕਾਮਿਆਂ ਨੂੰ ਕਈ ਸਾਲਾਂ ਬਾਅਦ ਬਿਜਲੀ ਮਹਿਕਮੇ 'ਚ ਪੱਕੇ ਹੋਣ ਦੀ ਆਸੀ ਬੱਝੀ ਹੈ, ਜਿਸ ਕਾਰਨ ਇਨ੍ਹਾਂ ਕਾਮਿਆਂ 'ਚ ਖੁਸ਼ੀ ਦੀ ਲਹਿਰ ਹੈ | ਥਰਮਲ ਪਲਾਂਟ ਕਰਮਚਾਰੀ ਸੰਘ ਪੰਜਾਬ (88/90) ਦੇ ਸੂਬਾ ਪ੍ਰਧਾਨ ਭਗਵਾਨ ਸਿੰਘ ਅਤੇ ਸੂਬਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਰੋਮਾਣਾ ਬਠਿੰਡਾ ਨੇ ਦੱਸਿਆ ਕਿ ਉਹ ਸਾਲਾਂ ਤੋਂ ਗੁਰੂ ਨਾਨਕ ਦੇਵ ਥਰਮਲ ਪਲਾਂਟ 'ਚ ਕੰਮ ਕਰਦੇ ਆ ਰਹੇ ਸਨ, ਜਿਨ੍ਹਾਂ ਨੂੰ 2018 'ਚ ਥਰਮਲ ਬੰਦ ਹੋਣ ਬਾਅਦ ਪੈਸਕੋ ਅਧੀਨ ਕਰ ਦਿੱਤਾ ਗਿਆ ਸੀ ਤੇ ਉਹ ਉਸ ਸਮੇਂ ਤੋਂ ਬਿਜਲੀ ਮਹਿਕਮੇ 'ਚ ਮਰਜ਼ ਕਰਕੇ ਪੱਕੇ ਕਰਨ ਦੀ ਲੜਾਈ ਲੜਦੇ ਆ ਰਹੇ ਹਨ, ਜਿਸ ਨੂੰ ਹੁਣ ਬੂਰ ਪਿਆ ਹੈ | ਉਨ੍ਹਾਂ ਦੱਸਿਆ ਕਿ ਵਿਭਾਗ ਅਧੀਨ ਕਰਨ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੀਆਂ ਮੁੱਖ ਮੰਤਰੀ, ਬਿਜਲੀ ਮੰਤਰੀ, ਕੈਬਨਿਟ ਮੰਤਰੀਆਂ ਅਤੇ ਵਿਭਾਗ ਦੇ ਡਾਇਰੈਕਟਰ ਨਾਲ ਹੋਈਆਂ ਦਬਾਓ ਭਰਪੂਰ ਮੀਟਿੰਗਾਂ ਅਤੇ ਸੰਘਰਸ਼ ਦਾ ਨਤੀਜਾ ਹੈ ਕਿ ਹੁਣ ਬੀਤੇ ਦਿਨੀਂ ਵਿੱਤ ਮੰਤਰੀ ਅਤੇ ਬਿਜਲੀ ਮੰਤਰੀ ਨੇ ਉਨ੍ਹਾਂ ਦੀ ਜਥੇਬੰਦੀ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਵਲੋਂ ਛੇਤੀ ਹੀ ਥਰਮਲ ਪਲਾਂਟ ਬਠਿੰਡਾ 'ਚੋਂ ਸਰਪਲੱਸ ਹੋਏ ਕੱਚੇ ਬਿਜਲੀ ਕਰਮਚਾਰੀਆਂ ਨੂੰ ਰੋਲ 'ਤੇ (ਵਿਭਾਗ ਅਧੀਨ) ਲਿਆ ਜਾਵੇਗਾ, ਜਿਸ ਸਬੰਧੀ ਆਉਣ ਵਾਲੇ ਦਿਨਾਂ ਅੰਦਰ ਨੋਟੀਫਿਕੇਸ਼ਨ ਜਾਰੀ ਕਰ ਦਿੱੱਤਾ ਜਾਵੇਗਾ | ਆਗੂਆਂ ਨੇ ਇਸ ਨੂੰ ਜਥੇਬੰਦੀ ਦੇ ਸੰਘਰਸ਼ ਦੀ ਜਿੱਤ ਦੱਸਦੇ ਹੋਏ ਉਨ੍ਹਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਲਈ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਦਿਨ-ਦਿਹਾੜੇ ਘਰ ਵਿਚ ਚੋਰੀ, ਕਰੀਬ 3 ਲੱਖ ਰੁਪਏ ਦਾ ਨੁਕਸਾਨ <br/> ਅਗਲੀ ਖ਼ਬਰ ਦਰੱਖਤ ਨਾਲ ਲਟਕ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
Ad Position 24