ਮਹਿਰਾਜ, 25 ਮਈ (ਸੁਖਪਾਲ ਮਹਿਰਾਜ) ਨਗਰ ਮਹਿਰਾਜ ਦੀ ਪੱਤੀ ਸੰਦਲੀ ਵਿਚ ਦਿਨ-ਦਿਹਾੜੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ¢ ਸਾਬਕਾ ਫ਼ੌਜੀ ਦਾਰਾ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪੱਤੀ ਸੰਦਲੀ ਮਹਿਰਾਜ ਨੇ ਦੱਸਿਆ ਕਿ ਬੀਤੇ ਦਿਨ ਉਹ ਕਰੀਬ 11:40 ਵਜੇ ਆਪਣੇ ਭਤੀਜੇ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਹੋਣ ਦਾ ਪਤਾ ਲੈਣ ਲਈ ਗਏ ਹੋਏ ਸਨ¢ ਉਨ੍ਹਾਂ ਦੱਸਿਆ ਕਿ ਜਦੋਂ ਉਹ ਸ਼ਾਮ ਕਰੀਬ 6 ਵਜੇ ਵਾਪਸ ਘਰ ਆਏ ਅਤੇ ਮੁੱਖ ਗੇਟ ਖੋਲਿ੍ਹਆ ਤਾਂ ਦੇਖਿਆ ਕਿ ਚੋਰ ਕੰਧ ਟੱਪ ਕੇ ਘਰ ਅੰਦਰ ਦਾਖਲ ਹੋਏ ਹੋਏ ਸਨ ¢ ਚੋਰਾਂ ਨੇ ਏ.ਸੀ. ਵਾਲੇ ਕਮਰੇ ਦਾ ਸ਼ੀਸ਼ਾ ਤੋੜ ਕੇ ਘਰ ਅੰਦਰ ਦਾਖਲ ਹੋ ਕੇ ਪੇਟੀ, ਅਲਮਾਰੀਆਂ, ਬੈੱਡਾਂ, ਟਰੰਕਾਂ ਦੀ ਫਰੋਲਾ-ਫਰਾਲੀ ਕੀਤੀ ਹੋਈ ਸੀ ¢ ਦਾਰਾ ਸਿੰਘ ਨੇ ਦੱਸਿਆ ਕਿ ਚੋਰ ਪੂਜਾ ਰੂਮ ਵਿਚ ਪਏ ਕਰੀਬ 5 ਤੋਂ 6 ਹਜ਼ਾਰ ਰੁਪਏ ਦੀ ਨਕਦੀ, ਤਿੰਨ ਸੋਨੇ ਦੀਆਂ ਛਾਪਾਂ ਅਤੇ ਇਕ ਸੋਨੇ ਦਾ ਟੋਪਸ ਚੋਰੀ ਕਰਕੇ ਫ਼ਰਾਰ ਹੋ ਗਏ¢ ਉਨ੍ਹਾਂ ਮੁਤਾਬਿਕ ਇਸ ਚੋਰੀ ਕਾਰਨ ਕਰੀਬ 3 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ¢ ਉਨ੍ਹਾਂ ਕਿਹਾ ਕਿ ਇਸ ਸਬੰਧੀ ਥਾਣਾ ਸਿਟੀ ਰਾਮਪੁਰਾ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਮੁਲਾਜ਼ਮ ਮੌਕੇ ਦਾ ਜਾਇਜ਼ਾ ਲੈ ਗਏ ਹਨ ¢ ਇਸ ਮੌਕੇ ਨਗਰ ਪੰਚਾਇਤ ਮਹਿਰਾਜ ਦੇ ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ ਬੀਰਾ ਨੇ ਕਿਹਾ ਕਿ ਇਲਾਕੇ ਵਿਚ ਨਸ਼ੇ ਦੀ ਖ਼ਾਤਰ ਚੋਰੀਆਂ ਅਤੇ ਹੋਰ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ¢ ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਲਾਕੇ ਵਿਚ ਪੁਲਿਸ ਗਸ਼ਤ ਹੋਰ ਵਧਾਈ ਜਾਵੇ ਤਾਂ ਜੋ ਅਜਿਹੀਆਂ ਵਾਰਦਾਤਾਂ 'ਤੇ ਰੋਕ ਲੱਗ ਸਕੇ ਅਤੇ ਲੋਕਾਂ ਵਿਚ ਬਣਿਆ ਡਰ ਦਾ ਮਾਹÏਲ ਖ਼ਤਮ ਹੋ ਸਕੇ¢