ਸੰਗਤ ਮੰਡੀ, 25 ਮਈ (ਸੁਖਤੇਜ ਧਾਲੀਵਾਲ)- ਪੁਲਿਸ ਵਲੋਂ ਗ਼ੈਰ-ਕਾਨੂੰਨੀ ਸ਼ਰਾਬ ਦੀ ਤਸਕਰੀ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸੰਗਤ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ, ਜਦੋਂ ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਜੱਸੀ ਬਾਗਵਾਲੀ ਨਜ਼ਦੀਕ ਇਕ ਟਰੈਕਟਰ ਟਰਾਲੀ ਚਾਲਕ ਨੂੰ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 60 ਪੇਟੀਆਂ ਸਮੇਤ ਕਾਬੂ ਕੀਤਾ ਗਿਆ ¢ ਪੁਲਿਸ ਨੇ ਮੌਕੇ 'ਤੇ ਹੀ ਟਰੈਕਟਰ ਟਰਾਲੀ ਚਾਲਕ ਨੂੰ ਕਾਬੂ ਕਰਕੇ ਉਸ ਵਿਰੁੱਧ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ¢ ਥਾਣਾ ਸੰਗਤ ਅਧੀਨ ਪੈਂਦੀ ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਸੁਖਜੰਟ ਸਿੰਘ ਨੇ ਦੱਸਿਆ ਚੌਕੀ ਪਥਰਾਲਾ ਦੀ ਪੁਲਿਸ ਪਾਰਟੀ ਵਲੋਂ ਹੌਲਦਾਰ ਮਹੇਸ਼ਇੰਦਰ ਸਿੰਘ ਦੀ ਅਗਵਾਈ 'ਚ ਸ਼ੱਕੀ ਗਤੀਵਿਧੀਆਂ ਨੂੰ ਦੇਖਦੇ ਹੋਏ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ ¢ ਨਾਕੇ ਦੌਰਾਨ ਪੁਲਿਸ ਵਲੋਂ ਹਰਿਆਣਾ ਵਾਲੇ ਪਾਸੇ ਤੋਂ ਪੰਜਾਬ ਵਿਚ ਦਾਖਲ ਹੋਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਸੀ ¢ ਇਸ ਦੌਰਾਨ ਡੱਬਵਾਲੀ ਵਲੋਂ ਇਕ ਟਰੈਕਟਰ ਟਰਾਲੀ ਸ਼ੱਕੀ ਹਾਲਾਤਾਂ'ਵਚ ਆਉਂਦਾ ਦਿਖਾਈ ਦਿੱਤਾ ¢ ਪੁਲਿਸ ਨੇ ਤੁਰੰਤ ਟਰੈਕਟਰ ਚਾਲਕ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਟਰਾਲੀ ਵਿਚ ਰੱਖੇ ਸਮਾਨ ਦੀ ਤਲਾਸ਼ੀ ਕੀਤੀ ਤਾਂ ਉਸ ਵਿਚੋਂ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੇ 60 ਡੱਬੇ ਬਰਾਮਦ ਹੋਏ¢ ਹਰ ਡੱਬੇ 'ਚ 12 ਬੋਤਲਾਂ ਭਰੀਆਂ ਹੋਈਆਂ ਸਨ ਅਤੇ ਕੁੱਲ 720 ਬੋਤਲਾਂ ਬਰਾਮਦ ਕੀਤੀਆਂ ਗਈਆਂ ¢ ਪੁਲਿਸ ਨੇ ਟਰੈਕਟਰ ਟਰਾਲੀ ਸਮੇਤ ਸ਼ਰਾਬ ਨੂੰ ਕਬਜ਼ੇ 'ਚ ਲੈ ਕੇ ਚਾਲਕ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ¢ ਜਿਸ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਭਗਵਾਨਗੜ੍ਹ (ਭੁੱਖਿਆਂਵਾਲੀ) ਵਜੋਂ ਹੋਈ ਹੈ ¢ ਚੌਕੀ ਇੰਚਾਰਜ ਸਹਾਇਕ ਥਾਣੇਦਾਰ ਸੁਖਜੰਟ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਉਕਤ ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ ਗਿਆ ਹੈ ਅਤੇ ਹੁਣ ਇਸ ਗੱਲ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਤਸਕਰੀ ਰੈਕਟ ਦੇ ਪਿੱਛੇ ਹੋਰ ਕੌਣ-ਕੌਣ ਲੋਕ ਸ਼ਾਮਿਲ ਹਨ¢