09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਖੇਡ ਸਮਰ ਕੈਂਪ ਦਾ ਆਗਾਜ਼ <br/>

Ad Position 21
No active advertisement
ਗੁਰੂ ਨਾਨਕ ਦੇਵ ਪਬਲਿਕ ਸਕੂਲ, ਬਠਿੰਡਾ ਵਿਖੇ ਸਮਰ ਕੈਂਪ ਦੀ ਸ਼ੁਰੂਆਤ ਦੌਰਾਨ ਵਿਦਿਆਰਥੀਆਂ ਨਾਲ ਸਕੂਲ ਪ੍ਰਬੰਧਕ ਕਮੇਟੀ ਤੇ ਪਿ੍ੰਸੀਪਲ | <br/> 26-05-2026
ਬਠਿੰਡਾ, 25 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਗੁਰੂ ਨਾਨਕ ਦੇਵ ਪਬਲਿਕ ਸਕੂਲ, ਨਹਿਰੂ ਕਲੋਨੀ, ਬਠਿੰਡਾ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਦੀਆਂ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਖੇਡ ਸਮਰ ਕੈਂਪ ਦਾ ਆਗਾਜ਼ ਕੀਤਾ ਗਿਆ | ਕੈਂਪ ਦਾ ਉਦਘਾਟਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਪਿ੍ੰਸੀਪਲ ਜਸਦੀਪ ਕੌਰ ਮਾਨ ਵਲੋਂ ਕੀਤਾ ਗਿਆ | ਇਸ ਮੌਕੇ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ, ਵਿਦਿਆਰਥੀ ਹਾਜ਼ਰ ਸਨ | ਪਿ੍ੰਸੀਪਲ ਨੇ ਆਏ ਹੋਏ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਇੱਕ ਅਹਿਮ ਹਿੱਸਾ ਹਨ | ਇਹ ਨਾ ਸਿਰਫ਼ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਬਲਕਿ ਵਿਦਿਆਰਥੀਆਂ ਵਿਚ ਅਨੁਸ਼ਾਸਨ ਆਪਸੀ ਸਹਿਯੋਗ ਅਤੇ ਅਗਵਾਈ ਦੇ ਗੁਣ ਵੀ ਪੈਦਾ ਕਰਦੀਆਂ ਹਨ | ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਮਾਹਿਰ ਕੋਚਾਂ ਦੀ ਦੇਖ-ਰੇਖ ਹੇਠ ਕ੍ਰਿਕਟ, ਵਾਲੀਵਾਲ, ਫੁੱਟਬਾਲ, ਬਾਸਕਟਬਾਲ, ਬੈਡਮਿੰਟਨ, ਐਥਲੈਟਿਕਸ ਅਤੇ ਯੋਗਾ ਦੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ | ਸਕੂਲ ਮੈਨੇਜਮੈਂਟ ਦੇ ਪ੍ਰਧਾਨ ਜੋਗਿੰਦਰ ਸਿੰਘ ਅਤੇ ਸਮੂਹ ਮੈਨੇਜਮੈਂਟ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਵਿਸ਼ਵਾਸ ਦਿਵਾਇਆ ਕਿ ਮੈਨੇਜਮੈਂਟ ਹਮੇਸ਼ਾ ਵਿਦਿਆਰਥੀਆਂ ਨੂੰ ਉੱਚ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ | ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਵੱਖ-ਵੱਖ ਖੇਡਾਂ ਦੇ ਟਰਾਇਲ ਲਏ ਗਏ | ਇਹ ਕੈਂਪ ਤਿ੍ਲੋਚਨ ਸਿੰਘ ਡੀ.ਪੀ.ਈ ਅਤੇ ਅਰਚਨਾ ਡੀ.ਪੀ.ਈ ਦੀ ਅਗਵਾਈ ਹੇਠ ਲਗਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਟਰੱਕ ਯੂਨੀਅਨ ਭੀਖੀ ਦੇ ਸਾਬਕਾ ਪ੍ਰਧਾਨ ਜਗਦੇਵ ਸਿੰਘ ਸਿੱਧੂ ਦੀ ਸੜਕ ਹਾਦਸੇ 'ਚ ਮੌਤ <br/> ਅਗਲੀ ਖ਼ਬਰ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 60 ਪੇਟੀਆਂ ਸਮੇਤ ਟਰੈਕਟਰ ਚਾਲਕ ਕਾਬੂ
Ad Position 24