09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਕਾ. ਕਮਲਦੀਪ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਇਕੱਤਰਤਾ <br/>

Ad Position 21
No active advertisement
ਅਜੀਤ ਡੈਸਕ 26-05-2026
ਬਰੇਟਾ, 25 ਮਈ (ਪਾਲ ਸਿੰਘ ਮੰਡੇਰ)- ਬੀਤੇ ਦਿਨੀਂ ਦਿਨੀਂ ਪਟਿਆਲਾ ਵਿਖੇ ਡਾ. ਕਮਲਦੀਪ ਦਾ ਦਰਿੰਦਗੀ ਭਰਿਆ ਕਤਲ ਹੋਣ ਕਾਰਨ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਇਕੱਤਰਤਾ ਸਥਾਨਕ ਸ੍ਰੀ ਗੀਤਾ ਭਵਨ ਦੇ ਦਫ਼ਤਰ ਵਿਖੇ ਹੋਈ, ਜਿਸ 'ਚ ਸਮੂਹ ਅਧਿਆਪਕ ਜਥੇਬੰਦੀਆਂ, ਆੜ੍ਹਤੀਆਂ ਐਸੋਸੀਏਸ਼ਨ, ਕਰਿਆਨਾ ਐਸੋਸੀਏਸ਼ਨ, ਆਸਰਾ ਫਾਊਾਡੇਸ਼ਨ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਆਦਿ ਦੇ ਨੁਮਾਇੰਦੇ ਸ਼ਾਮਿਲ ਹੋਏ | ਸਮੂਹ ਸੰਸਥਾਵਾਂ ਨੇ ਇਸ ਘਿਨੌਣੇ ਕਤਲ ਦੀ ਪੁਰਜ਼ੋਰ ਨਿੰਦਾ ਕੀਤੀ ਅਤੇ ਫ਼ੈਸਲਾ ਕੀਤਾ ਕਿ ਦੋਸ਼ੀ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਪਰਿਵਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਿਆ ਜਾਵੇਗਾ | ਫ਼ੈਸਲਾ ਕੀਤਾ ਗਿਆ ਕਿ 27 ਮਈ ਨੂੰ ਸ਼ਾਮ 7 ਵਜੇ ਸਮੂਹ ਨਗਰ ਨਿਵਾਸੀਆਂ ਵਲੋਂ ਸ੍ਰੀ ਦੁਰਗਾ ਮੰਦਰ ਧਰਮਸ਼ਾਲਾ ਤੋਂ ਸ਼ੁਰੂ ਕਰ ਕੇ ਸ੍ਰੀ ਕਿ੍ਸ਼ਨਾ ਮੰਦਰ ਤੱਕ ਮੋਮਬੱਤੀ ਮਾਰਚ ਕੱਢਿਆ ਜਾਵੇਗਾ | ਸਮੂਹ ਵਪਾਰਕ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ, ਨਗਰ ਨਿਵਾਸੀ, ਬਜ਼ੁਰਗ, ਮਹਿਲਾਵਾਂ ਅਤੇ ਬੱਚੇ ਇਸ ਕੈਂਡਲ ਮਾਰਚ ਵਿੱਚ ਸ਼ਾਮਲ ਹੋਣਗੇ | ਸ਼ਹਿਰ ਦੇ ਦੁਕਾਨਦਾਰ ਵੀ ਦੁਕਾਨਾਂ ਬੰਦ ਕਰ ਕੇ ਨਿਆਂ ਲਈ ਮੋਮਬੱਤੀ ਮਾਰਚ 'ਚ ਸ਼ਾਮਿਲ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਖਿਡਾਰੀ ਅਵਤਾਰ ਸਿੰਘ ਨੇ ਪਿੰਡ ਸੰਗਤ ਕਲਾਂ ਦਾ ਨਾਂਅ ਚਮਕਾਇਆ ਅਗਲੀ ਖ਼ਬਰ ਟਰੱਕ ਯੂਨੀਅਨ ਭੀਖੀ ਦੇ ਸਾਬਕਾ ਪ੍ਰਧਾਨ ਜਗਦੇਵ ਸਿੰਘ ਸਿੱਧੂ ਦੀ ਸੜਕ ਹਾਦਸੇ 'ਚ ਮੌਤ <br/>
Ad Position 24