09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਦਸਵੀਂ ਦੇ ਦਿਹਾੜੇ ਮੌਕੇ ਲਗਾਈ ਠੰਢੇ ਜਲ ਦੀ ਛਬੀਲ <br/>

Ad Position 21
No active advertisement
ਅਜੀਤ ਡੈਸਕ 26-05-2026
ਮਹਿਰਾਜ, 25 ਮਈ (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ ਵਿਖੇ ਇਤਿਹਾਸਕ ਗੁਰਦੁਆਰਾ ਮੋਤੀਗੜ੍ਹ ਬਾਬਾ ਰਾਮਸਰਾ ਸਾਹਿਬ ਦੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਸਿੱਧ ਤਿਲਕ ਰਾਏ ਮਹਿਰਾਜ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਸੰਗਤਾਂ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਿੱਠਾ ਜਲ ਛਕਾਇਆ ਗਿਆ | ਗੁਰੂ ਘਰ ਦੇ ਸੇਵਾਦਾਰ ਸਾਧ ਬਾਬਾ ਪ੍ਰੀਤਮ ਸਿੰਘ ਅਤੇ ਬਾਬਾ ਭੋਲਾ ਸਿੰਘ ਨੇ ਦੱਸਿਆ ਕਿ ਕਾਰ ਸੇਵਾ ਦਿੱਲੀ ਵਾਲਿਆਂ ਵਲੋਂ ਦਰਬਾਰ ਸਾਹਿਬ ਦੀ ਉਸਾਰੀ ਕਰਵਾਈ ਜਾ ਰਹੀ ਹੈ ਅਤੇ ਸੰਗਤਾਂ ਵਲੋਂ ਤਨ, ਮਨ ਅਤੇ ਧਨ ਨਾਲ ਸੇਵਾ ਵਿਚ ਯੋਗਦਾਨ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਸੇਵਾ ਕਰਨਾ ਸਭ ਤੋਂ ਵੱਡੀ ਭਾਗਾਂ ਵਾਲੀ ਗੱਲ ਹੈ ਅਤੇ ਅਜਿਹੇ ਧਾਰਮਿਕ ਸਮਾਗਮ ਲੋਕਾਂ ਨੂੰ ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੇ ਹਨ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਛਬੀਲ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ | ਸੇਵਾਦਾਰਾਂ ਵਲੋਂ ਆਉਣ ਵਾਲੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਅੱਗੇ ਵੀ ਇਸੇ ਤਰ੍ਹਾਂ ਸਹਿਯੋਗ ਦੀ ਅਪੀਲ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਗਰਭਵਤੀ ਅÏਰਤਾਂ ਨੂੰ ਗਰਮੀ ਤੋਂ ਬਚਾਅ ਸੰਬੰਧੀ ਕੀਤਾ ਜਾਗਰੂਕ <br/> ਅਗਲੀ ਖ਼ਬਰ ਅੰਤਰਰਾਸ਼ਟਰੀ ਖਿਡਾਰੀ ਅਵਤਾਰ ਸਿੰਘ ਨੇ ਪਿੰਡ ਸੰਗਤ ਕਲਾਂ ਦਾ ਨਾਂਅ ਚਮਕਾਇਆ
Ad Position 24