ਬਠਿੰਡਾ, 25 ਮਈ (ਅਵਤਾਰ ਸਿੰਘ ਕੈਂਥ)-ਸਿਵਲ ਸਰਜਨ ਬਠਿੰਡਾ ਡਾ: ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲਾਲ ਸਿੰਘ ਬਸਤੀ ਵਿਖੇ ਗਰਭਵਤੀ ਅÏਰਤਾਂ ਨੂੰ ਗਰਮੀ ਦੇ ਮੌਸਮ ਦੌਰਾਨ ਆਪਣੀ ਅਤੇ ਗਰਭ ਵਿਚ ਪਲ ਰਹੇ ਬੱਚੇ ਦੀ ਸਿਹਤ ਦੀ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਸਿਹਤ ਵਿਭਾਗ ਦੀ ਮਾਸ ਮੀਡੀਆ ਵਿੰਗ ਵਲੋਂ ਗਰਭਵਤੀ ਮਹਿਲਾਵਾਂ ਨੂੰ ਹੀਟ ਵੇਵ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਸਬੰਧੀ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਕਿਹਾ ਕਿ ਗਰਮੀ ਦੇ ਮੌਸਮ ਵਿਚ ਗਰਭਵਤੀ ਅÏਰਤਾਂ ਨੂੰ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੁੰਦੀ ਹੈ | ਉਨ੍ਹਾਂ ਕਿਹਾ ਕਿ ਦੁਪਹਿਰ ਸਮੇਂ ਬਿਨ੍ਹਾਂ ਲੋੜ ਘਰੋਂ ਬਾਹਰ ਨਾ ਨਿਕਲਿਆ ਜਾਵੇ, ਵੱਧ ਤੋਂ ਵੱਧ ਪਾਣੀ ਅਤੇ ਤਰਲ ਪਦਾਰਥ ਪੀਤੇ ਜਾਣ ਅਤੇ ਹਲਕੇ ਰੰਗਾਂ ਦੇ ਸੁਤੀ ਕੱਪੜੇ ਪਹਿਨੇ ਜਾਣ | ਉਨ੍ਹਾਂ ਕਿਹਾ ਕਿ ਜੇਕਰ ਚੱਕਰ ਆਉਣ, ਬੁਖਾਰ, ਘਬਰਾਹਟ ਜਾਂ ਡੀਹਾਈਡਰੇਸ਼ਨ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ | ਇਸ ਮੌਕੇ ਡਾ: ਮੋਨਿਕਾ, ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਗਰਮੀ ਤੋਂ ਬਚਾਅ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਹੀਟ ਵੇਵ ਕਾਰਨ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਤੋਂ ਬਚਿਆ ਜਾ ਸਕੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗਰਮੀ ਦੇ ਮੌਸਮ ਵਿਚ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਮਹਿਲਾਵਾਂ ਦੀ ਵਿਸ਼ੇਸ਼ ਸੰਭਾਲ ਕੀਤੀ ਜਾਵੇ | ਇਸ ਮੌਕੇ ਸਿਹਤ ਸਟਾਫ਼ ਹਾਜ਼ਰ ਸਨ |