ਰਾਮਾ ਮੰਡੀ, 25 ਮਈ (ਗੁਰਪ੍ਰੀਤ ਸਿੰਘ ਅਰੋੜਾ)-ਪੈ ਰਹੀ ਅੱਤ ਦੀ ਗਰਮੀ ਨੂੰ ਦੇਖਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਰਾਮਸਰਾ ਦੇ ਵਿਚ ਠੰਢੇ-ਮਿੱਠੇ ਪਾਣੀ ਦੀ ਛਬੀਲ ਲਗਾਈ ਗਈ | ਮਾਸਟਰ ਨਿਰਮਲ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗਰਮੀ ਤੋਂ ਬਚਣ ਲਈ ਬੱਚਿਆਂ ਨੂੰ ਅੱਜ ਠੰਢੇ ਮਿੱਠੇ ਪਾਣੀ ਦੀ ਛਬੀਲ ਲਾਈ ਗਈ, ਜਿਸ ਵਿਚ ਪੂਰੇ ਸਟਾਫ਼ ਨੇ ਵਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਹੈੱਡ ਟੀਚਰ ਸੁਮਿੰਦਰ ਸਿੰਘ, ਨਿਰਮਲਜੀਤ ਸਿੰਘ, ਗਿਰਧਾਰੀ ਲਾਲ, ਹਰਬੰਸ ਲਾਲ, ਕਮਲੇਸ਼ ਰਾਣੀ, ਹਰਪ੍ਰੀਤ ਕੌਰ, ਸ਼ੀਤਲ ਅਤਰੀ, ਰਨਪ੍ਰੀਤ ਕੌਰ ਅਤੇ ਪਰਮਜੀਤ ਕੌਰ ਨੇ ਵੱਧ ਚੜ੍ਹ ਕੇ ਇਸ ਛਬੀਲ ਲਗਾਉਣ ਵਿਚ ਆਪਣਾ ਯੋਗਦਾਨ ਪਾਇਆ |