09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਮਾਤਾ ਸੁੰਦਰੀ ਸਕੂਲ ਕੋਟਸ਼ਮੀਰ ਵਿਖੇ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 26-05-2026
ਕੋਟਫੱਤਾ, 25 ਮਈ (ਰਣਜੀਤ ਸਿੰਘ ਬੁੱਟਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਫਲਤਾ ਪੂਰਵਕ ਚੱਲ ਰਹੇ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸਮੀਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ | ਇਸ ਮੌਕੇ ਸਟੇਜ ਸੰਚਾਲਨ ਧਾਰਮਿਕ ਅਧਿਆਪਕ ਡਾ. ਸਿਮਰਜੀਤ ਕੌਰ ਦੁਆਰਾ ਕੀਤਾ ਗਿਆ | ਇਸ ਸਮੇਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਲੋਂ ਢਾਡੀ ਜਥਾ ਭਾਈ ਦਵਿੰਦਰ ਸਿੰਘ ਭੌਰਾ ਅਤੇ ਸਾਥੀਆਂ ਨੇ ਢਾਡੀ ਵਾਰਾਂ ਰਾਹੀਂ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ ਜੀਵਨ ਨਾਲ ਸਬੰਧਿਤ ਇਤਿਹਾਸ ਨੂੰ ਵਿਦਿਆਰਥੀਆਂ ਨਾਲ ਸਾਂਝਾ ਕੀਤਾ | ਸਕੂਲ ਪਿ੍ੰਸੀਪਲ ਡਾ: ਮਨੋਰਮਾ ਸਮਾਗ ਨੇ ਆਏ ਹੋਏ ਢਾਡੀ ਜਥੇ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਿੱਖ ਇਤਿਹਾਸ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਸਰਕਾਰਾਂ ਨੇ ਬਠਿੰਡਾ ਦੀ ਤਸਵੀਰ ਬਦਲੀ, 'ਆਪ' ਨੇ ਵਿਕਾਸ ਪੱਖੋਂ ਪਿੱਛੇ ਧੱਕਿਆ- ਸੁਖਬੀਰ ਅਗਲੀ ਖ਼ਬਰ ਵਿਕਾਸ ਲਈ ਸਥਾਨਕ ਸੰਸਥਾਵਾਂ ਦਾ ਸਰਕਾਰ ਪੱਖੀ ਹੋਣਾ ਲਾਜ਼ਮੀ ਕਿਉਂ- ਬਹਿਣੀਵਾਲ
Ad Position 24