ਲਹਿਰਾ ਮੁਹੱਬਤ, 25 ਮਈ (ਸੁਖਪਾਲ ਸਿੰਘ ਸੁੱਖੀ)- ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਵਾਰਡ ਨੰ. 11 ਚੋਂ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਮੈਂਬਰ ਪਾਰਲੀਮੈਂਟ (ਲੋਕ ਸਭਾ ਹਲਕਾ ਖਡੂਰ ਸਾਹਿਬ) ਪ੍ਰਧਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਪਾਰਟੀ ਵਲੋਂ ਉਮੀਦਵਾਰ ਬੀਬੀ ਸਿਮਰਜੀਤ ਕੌਰ ਦੇ ਹੱਕ 'ਚ ਉਨ੍ਹਾਂ ਦੇ ਸਮਰਥਕਾਂ ਵਲੋਂ ਚੋਣ ਪ੍ਰਚਾਰ ਦੌਰਾਨ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਇਸ ਦੌਰਾਨ ਪਾਰਟੀ ਦੇ ਸਰਕਲ ਇੰਚਾਰਜ ਭਾਈ ਜਸਪ੍ਰੀਤ ਸਿੰਘ ਖ਼ਾਲਸਾ ਦਾ ਕਹਿਣਾ ਹੈ ਕਿ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਚੋਣ ਜਿੱਤ ਕੇ ਲੋਕ ਭਲਾਈ ਦੇ ਕਾਰਜ ਕਰਨੇ ਹਨ ਤੇ ਜਿਸ ਨਾਲ ਸਾਡਾ ਨਿੱਘਰ ਰਿਹਾ ਸਮਾਜ ਆਪਣੇ ਵਿਰਸੇ ਵੱਲ ਮੋੜਨ ਦੀ ਕੋਸ਼ਿਸ਼ ਕਰਾਂਗੇ | ਉਨ੍ਹਾਂ ਵਾਰਡ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਵੱਧ ਤੋਂ ਵੱਧ ਸਾਥ ਦੇਣ ਦੀ ਮੰਗ ਕੀਤੀ | ਜਿਸ ਨਾਲ ਉਨ੍ਹਾਂ ਦੇ ਹੱਥ ਮਜ਼ਬੂਤ ਹੋਣਗੇ ਤੇ ਵਾਰਡ ਦੇ ਅਧੂਰੇ ਕਾਰਜਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਪੂਰੇ ਕਰਾਂਗੇ |