09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਪਟਵਾਰ ਯੂਨੀਅਨ ਪੰਜਾਬ ਵਲੋਂ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਵਿਚ ਹੁਕਮਰਾਨ ਧਿਰ ਦੇ ਵਿਰੋਧ ਦਾ ਫੈਸਲਾ

Ad Position 21
No active advertisement
ਅਜੀਤ ਡੈਸਕ 26-05-2026
ਚਾਉਕੇ, 25 ਮਈ (ਵਿਸ਼ੇਸ਼ ਪ੍ਰਤੀਨਿਧ)- ਸਾਂਝਾ ਮੁਲਾਜ਼ਮ ਮੰਚ, ਪੈਨਸ਼ਨਰਜ਼ ਦੀ ਹਮਾਇਤ ਕਰਦਿਆਂ ਪਟਵਾਰ ਯੂਨੀਅਨ ਪੰਜਾਬ ਵਲੋਂ ਵੀ ਸਥਾਨਕ ਸੰਸਥਾਵਾਂ ਚੋਣਾਂ 'ਚ ਹੁਕਮਰਾਨ ਧਿਰ ਦੇ ਉਮੀਦਵਾਰਾਂ ਨੂੰ ਵੋਟ ਨਾ ਦੇ ਕੇ ਵਿਰੋਧ ਜ਼ਾਹਿਰ ਕਰਨ ਦਾ ਫੈਸਲਾ ਕੀਤਾ ਗਿਆ¢ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਆਗੂਆਂ ਨੇ ਜਾਰੀ ਪ੍ਰੈਸ ਬਿਆਨ 'ਚ ਦੱਸਿਆ ਕਿ ਲੰਬੇ ਸਮੇਂ ਤੋਂ ਪੈਂਡਿੰਗ ਪਏ ਮਹਿੰਗਾਈ ਭੱਤੇ ਨੂੰ ਮਾਣਯੋਗ ਹਾਈਕੋਰਟ ਦੇ ਆਦੇਸ਼ ਦੇ ਬਾਵਜੂਦ ਵੀ ਸਰਕਾਰ ਵਲੋਂ ਜਾਰੀ ਨਹੀਂ ਕੀਤਾ ਜਾ ਰਿਹਾ¢ ਨਵੇਂ ਭਰਤੀ ਮੁਲਾਜ਼ਮਾਂ ਤੇ ਕੇਂਦਰੀ ਤਨਖ਼ਾਹ ਸਕੇਲ ਥੋਪ ਕੇ ਸ਼ੋਸ਼ਣ ਕੀਤਾ ਜਾ ਰਿਹਾ¢ ਇਸ ਤੋਂ ਇਲਾਵਾ ਪਟਵਾਰੀਆਂ ਦੀਆਂ ਮੰਗਾਂ ਮਸਲਿਆਂ ਤੇ ਵੀ ਸਰਕਾਰ ਵਲੋਂ ਲਗਾਤਾਰ ਲਾਰੇ ਲਾਏ ਜਾ ਰਹੇ ਹਨ¢ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਮਸਲੇ ਨਾ ਹੱਲ ਕੀਤੇ ਗਏ ਤਾਂ ਆਉਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਨਾ ਦੇ ਕੇ ਵਿਰੋਧ ਕੀਤਾ ਜਾਵੇਗਾ¢ ਨਾਲ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੋਸ ਜ਼ਾਹਿਰ ਕਰਨ ਸਬੰਧੀ ਸੂਬਾ ਪੱਧਰੀ ਮੀਟਿੰਗ ਕਰਕੇ ਜਲਦ ਐਕਸ਼ਨ ਉਲੀਕਿਆ ਜਾਵੇਗਾ¢
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਮਾ. ਜਗਸੀਰ ਸਿੰਘ ਦੀ ਅਗਵਾਈ ਹੇਠ ਕਈ ਪਰਿਵਾਰ 'ਆਪ' 'ਚ ਸ਼ਾਮਿਲ <br/> ਅਗਲੀ ਖ਼ਬਰ ਚੋਣਾਂ ਦੀ ਸਿਆਸੀ ਲੜਾਈ ਨੂੰ ਨਿੱਜੀ ਨਾ ਬਣਾਇਆ ਜਾਵੇ- ਗੁਰਮੇਲ ਸਿੰਘ, ਬੂਟਾ ਸਿੰਘ, ਧਾਲੀਵਾਲ <br/>
Ad Position 24