09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਵਿਧਾਇਕ ਮਾ. ਜਗਸੀਰ ਸਿੰਘ ਦੀ ਅਗਵਾਈ ਹੇਠ ਕਈ ਪਰਿਵਾਰ 'ਆਪ' 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 26-05-2026
ਭੁੱਚੋ ਮੰਡੀ, 25 ਮਈ (ਪਰਵਿੰਦਰ ਸਿੰਘ ਜੌੜਾ)- ਹਲਕਾ ਭੁੱਚੋ ਦੇ ਵਿਧਾਇਕ ਮਾ. ਜਗਸੀਰ ਸਿੰਘ ਦੀ ਅਗਵਾਈ ਵਿਚ ਹਰਰੰਗਪੁਰਾ ਦੇ ਕੁੱਲ 231 'ਚੋਂ 75 ਘਰ ਕਾਂਗਰਸ ਅਤੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ 'ਆਪ' ਵਿਚ ਸ਼ਾਮਿਲ ਹੋ ਗਏ ਹਨ | ਇਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਬਕਾ ਸਰਪੰਚ ਮਨਦੀਪ ਸਿੰਘ ਅਤੇ 5 ਪੰਚ ਵੀ ਸ਼ਾਮਿਲ ਹਨ | ਸ਼ਾਮਿਲ ਹੋਣ ਵਾਲਿਆਂ ਵਿਚ ਯੂਥ ਪ੍ਰਧਾਨ ਮੋਹਰ ਸਿੰਘ, ਨਿਰਮਲ ਸਿੰਘ, ਇਕਬਾਲ ਸਿੰਘ, ਅਜੋਕੇ ਸਿੰਘ, ਰਮਨਦੀਪ ਕੌਰ ਅਤੇ ਗੁਰਦੀਪ ਕੌਰ ਸਮੇਤ ਕੁਲ 75 ਪਰਿਵਾਰ ਹਨ, ਜਿਨ੍ਹਾਂ ਨੇ ਦੂਜੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ 'ਆਪ' ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਵਿਧਾਇਕ ਮਾ. ਜਗਸੀਰ ਸਿੰਘ ਨੇ ਕਿਹਾ ਕਿ ਹਰਰੰਗਪੁਰਾ ਦੇ ਲੋਕਾਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੀ ਜਨਤਾ ਰਵਾਇਤੀ ਅਤੇ ਪਰਿਵਾਰਵਾਦ ਦੀ ਸਿਆਸਤ ਤੋਂ ਤੰਗ ਆ ਚੁੱਕੀ ਹੈ | ਉਨ੍ਹਾਂ ਕਿਹਾ ਕਿ ਇਹ ਪਰਿਵਾਰ ਪੰਜਾਬ ਸਰਕਾਰ ਦੇ ਇਮਾਨਦਾਰ, ਲੋਕ-ਹਿਤੈਸ਼ੀ ਨੀਤੀਆਂ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਹੋਏ ਇਤਿਹਾਸਕ ਕੰਮਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਾਫ਼-ਸੁਥਰੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ | ਉਨ੍ਹਾਂ ਕਿਹਾ ਕਿ ਜਿੱਥੇ ਅਕਾਲੀ ਦਲ ਨੇ ਸਾਲਾਂ ਤੱਕ ਪੰਜਾਬ ਨੂੰ ਸਿਰਫ਼ ਆਪਣੇ ਨਿੱਜੀ ਸੁਆਰਥਾਂ ਲਈ ਵਰਤਿਆ, ਉੱਥੇ ਆਮ ਆਦਮੀ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਉੱਭਰੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਉਨ੍ਹਾਂ ਦਾ ਸਪੁੱਤਰ ਹਰਸਿਮਰਨ ਸਿੰਘ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵੋਟਰ ਆਪਣੀ ਪਛਾਣ ਲਈ 15 ਦਸਤਾਵੇਜ਼ ਵੀ ਕਰ ਸਕਣਗੇ ਵਰਤੋਂ- ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਪਟਵਾਰ ਯੂਨੀਅਨ ਪੰਜਾਬ ਵਲੋਂ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਵਿਚ ਹੁਕਮਰਾਨ ਧਿਰ ਦੇ ਵਿਰੋਧ ਦਾ ਫੈਸਲਾ
Ad Position 24