09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਵੋਟਰ ਆਪਣੀ ਪਛਾਣ ਲਈ 15 ਦਸਤਾਵੇਜ਼ ਵੀ ਕਰ ਸਕਣਗੇ ਵਰਤੋਂ- ਜ਼ਿਲ੍ਹਾ ਚੋਣ ਅਫ਼ਸਰ

Ad Position 21
No active advertisement
ਅਜੀਤ ਡੈਸਕ 26-05-2026
ਬਠਿੰਡਾ, 25 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2026 ਲਈ ਵੋਟਰਾਂ ਦੀ ਪਛਾਣ ਸੰਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਵੋਟਰ ਆਪਣੀ ਪਛਾਣ ਲਈ ਇਲੈਕਟੋਰਲ ਫੋਟੋ ਆਇਡੈਂਟਿਟੀ ਕਾਰਡ ਤੋਂ ਇਲਾਵਾ ਹੋਰ ਵਿਕਲਪਿਕ ਦਸਤਾਵੇਜ਼ ਵੀ ਵਰਤ ਸਕਣਗੇ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਫੋਟੋ ਵਾਲੇ ਵੋਟਰ ਆਈ ਕਾਰਡ ਕਾਰਡ ਉਪਲੱਬਧ ਹੈ, ਉਹ ਆਪਣੇ ਕਾਰਡ ਰਾਹੀਂ ਵੋਟ ਪਾ ਸਕਣਗੇ | ਇਸ ਤੋਂ ਇਲਾਵਾ ਜਿਨ੍ਹਾਂ ਵੋਟਰਾਂ ਕੋਲ ਇਹ ਕਾਰਡ ਨਹੀਂ ਹੈ, ਉਹ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਇਵਿੰਗ ਲਾਇਸੈਂਸ, ਫੋਟੋ ਵਾਲਾ ਪੈਨ ਕਾਰਡ, ਮਗਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਸਮੇਤ ਆਰਮਜ਼ ਲਾਇਸੈਂਸ, ਪੈਨਸ਼ਨ ਦਸਤਾਵੇਜ਼, ਆਜ਼ਾਦੀ ਘੁਲਾਟੀਏ ਪਛਾਣ ਪੱਤਰ, ਬੈਂਕ ਜਾਂ ਡਾਕਖਾਨੇ ਦੀ ਫੋਟੋ ਵਾਲੀ ਪਾਸਬੁੱਕ, ਮਜ਼ਦੂਰੀ ਮੰਤਰਾਲੇ ਵਲੋਂ ਜਾਰੀ ਹੈਲਥ ਇੰਸ਼ੋਰੈਂਸ ਸਮਾਰਟ ਕਾਰਡ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਜਾਰੀ ਸਰਕਾਰੀ ਪਛਾਣ ਪੱਤਰ, ਯੂਨੀਕ ਡਿਸਏਬਿਲਟੀ ਆਈਡੀ ਕਾਰਡ, ਕੇਂਦਰ/ਰਾਜ ਸਰਕਾਰ, ਪੀ ਐਸ ਯੂ ਜਾਂ ਪਬਲਿਕ ਲਿਮਟਿਡ ਕੰਪਨੀਆਂ ਵਲੋਂ ਜਾਰੀ ਸਰਵਿਸ ਆਈ ਡੀ ਕਾਰਡ ਅਤੇ ਮਾਨਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਵਲੋਂ ਜਾਰੀ ਵਿਦਿਆਰਥੀ ਪਛਾਣ ਪੱਤਰ ਦੀ ਵਰਤੋਂ ਕਰ ਸਕਦੇ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕੋਈ ਦਸਤਾਵੇਜ਼ ਪਰਿਵਾਰ ਦੇ ਮੁਖੀ ਦੇ ਨਾਮ 'ਤੇ ਹੈ ਤਾਂ ਉਸ ਦੇ ਆਧਾਰ 'ਤੇ ਪਰਿਵਾਰ ਦੇ ਹੋਰ ਮੈਂਬਰਾਂ ਦੀ ਵੀ ਪਛਾਣ ਕੀਤੀ ਜਾ ਸਕਦੀ ਹੈ | ਬਸ਼ਰਤੇ ਉਨ੍ਹਾਂ ਦੀ ਪਛਾਣ ਸਪੱਸ਼ਟ ਹੋਵੇ | ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਿੰਗ ਵਾਲੇ ਦਿਨ ਆਪਣੇ ਨਾਲ ਲਾਜ਼ਮੀ ਪਛਾਣ ਦਸਤਾਵੇਜ਼ ਜ਼ਰੂਰ ਲੈ ਕੇ ਆਉਣ |
Ad Position 22
No active advertisement
ਪਿਛਲੀ ਖ਼ਬਰ ਮਾਨਸਾ ਪੁਲਿਸ ਵਲੋਂ ਨਸ਼ੀਲੀਆਂ ਵਸਤਾਂ ਬਰਾਮਦ, 5 ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਵਿਧਾਇਕ ਮਾ. ਜਗਸੀਰ ਸਿੰਘ ਦੀ ਅਗਵਾਈ ਹੇਠ ਕਈ ਪਰਿਵਾਰ 'ਆਪ' 'ਚ ਸ਼ਾਮਿਲ <br/>
Ad Position 24