09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਮਾਨਸਾ ਪੁਲਿਸ ਵਲੋਂ ਨਸ਼ੀਲੀਆਂ ਵਸਤਾਂ ਬਰਾਮਦ, 5 ਖ਼ਿਲਾਫ਼ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 26-05-2026
ਮਾਨਸਾ, 25 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਮੁਹਿੰਮ ਤਹਿਤ ਨਸ਼ੀਲੀਆਂ ਵਸਤਾਂ ਬਰਾਮਦ ਕਰ ਕੇ 5 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ | ਥਾਣਾ ਭੀਖੀ ਪੁਲਿਸ ਨੇ ਕਿਰਨਾ ਕੌਰ ਵਾਸੀ ਭੀਖੀ ਤੋਂ 6 ਗ੍ਰਾਮ ਚਿੱਟਾ ਅਤੇ ਥਾਣਾ ਜੋਗਾ ਪੁਲਿਸ ਪਾਰਟੀ ਨੇ ਜਗਦੀਸ਼ ਸਿੰਘ ਵਾਸੀ ਬੱਧਨੀ ਕਲਾਂ ਹਾਲ ਆਬਾਦ ਮਾਨਸਾ ਕੋਲੋਂ 30 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਦੋਵਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ |
ਨਸ਼ੀਲੀਆਂ ਗੋਲੀਆਂ ਤੇ ਟੀਕੇ ਬਰਾਮਦ
ਥਾਣਾ ਜੌੜਕੀਆਂ ਪੁਲਿਸ ਪਾਰਟੀ ਨੇ ਹਰਦੀਪ ਸਿੰਘ ਤੋਂ 20 ਨਸ਼ੀਲੀਆਂ ਗੋਲੀਆਂ ਅਤੇ ਥਾਣਾ ਸਦਰ ਮਾਨਸਾ ਪੁਲਿਸ ਨੇ ਅਮਰਜੀਤ ਖਾਨ ਵਾਸੀ ਦੂਲੋਵਾਲ ਤੇ ਪ੍ਰੇਮ ਸਿੰਘ ਮੰਘਾਣੀਆਂ ਨੂੰ ਹਿਰਾਸਤ ਵਿਚ ਲੈ ਕੇ 30 ਨਸ਼ੀਲੇ ਟੀਕੇ ਬਰਾਮਦ ਕੀਤੇ ਹਨ | ਉਕਤ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਵਾਅਦੇ ਪੂਰੇ ਨਾ ਕਰਨ ਦਾ ਦੋਸ਼ <br/> ਅਗਲੀ ਖ਼ਬਰ ਵੋਟਰ ਆਪਣੀ ਪਛਾਣ ਲਈ 15 ਦਸਤਾਵੇਜ਼ ਵੀ ਕਰ ਸਕਣਗੇ ਵਰਤੋਂ- ਜ਼ਿਲ੍ਹਾ ਚੋਣ ਅਫ਼ਸਰ
Ad Position 24