10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਘੇਰੀ ਮੋਦੀ ਸਰਕਾਰ

Ad Position 21
No active advertisement
ਅਜੀਤ ਡੈਸਕ 26-05-2026
ਬਠਿੰਡਾ, 25 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਿਛਲੇ 10 ਦਿਨ੍ਹਾਂ ਦੌਰਾਨ ਤੀਜੀ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਏ ਵਾਧੇ ਮਗਰੋਂ ਵਿਰੋਧੀ ਧਿਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ | ਵਿਰੋਧੀ ਆਗੂਆਂ ਨੇ ਦੋਸ਼ ਲਗਾਇਆ ਕਿ ਲਗਾਤਾਰ ਵਧ ਰਹੀਆਂ ਤੇਲ ਕੀਮਤਾਂ ਕਾਰਨ ਆਮ ਲੋਕਾਂ, ਕਿਸਾਨਾਂ ਅਤੇ ਟਰਾਂਸਪੋਰਟ ਖੇਤਰ 'ਤੇ ਵੱਡਾ ਆਰਥਿਕ ਬੋਝ ਪੈ ਰਿਹਾ ਹੈ |
ਤੇਲ ਕੀਮਤਾਂ 'ਚ ਵਾਧਾ ਕਰਕੇ ਮੋਦੀ ਸਰਕਾਰ ਨੇ ਲੋਕਾਂ 'ਤੇ ਵਾਧੂ ਬੋਝ ਪਾਇਆ- ਨੀਲ ਗਰਗ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਚੇਅਰਮੈਨ ਨੀਲ ਗਰਗ ਨੇ ਕਿਹਾ ਕਿ ਤੇਲ ਕੀਮਤਾਂ ਵਿਚ ਵਾਧਾ ਕਰਕੇ ਮੋਦੀ ਸਰਕਾਰ ਨੇ ਸਾਬਿਤ ਕਰ ਦਿੱਤਾ ਕਿ ਉਸ ਨੂੰ ਆਮ ਲੋਕਾਂ ਦੀਆਂ ਮੁਸ਼ਕਿਲਾਂ ਨਾਲ ਕੋਈ ਲੈਣਾ ਦੇਣਾ ਨਹੀਂ | ਪਹਿਲਾਂ ਹੀ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਆਮ ਲੋਕ ਮਹਿੰਗਾਈ ਦੀ ਮਾਰ ਝੱਲ ਰਹੇ ਹਨ ¢ ਹੁਣ ਆਏ ਦਿਨ ਤੇਲ ਕੀਮਤਾਂ 'ਚ ਵਾਧਾ ਕਰਕੇ ਲੋਕਾਂ 'ਤੇ ਵਾਧੂ ਆਰਥਿਕ ਬੋਝ ਪਾਇਆ ਜਾ ਰਿਹਾ | ਉਨ੍ਹਾਂ ਕਿਹਾ ਕਿ ਇਕ ਪਾਸੇ ਲੋਕ ਮਹਿੰਗਾਈ, ਬੇਰੁਜ਼ਗਾਰੀ ਅਤੇ ਵਧਦੇ ਘਰੇਲੂ ਖ਼ਰਚਿਆਂ ਨਾਲ ਜੂਝ ਰਹੇ ਹਨ, ਦੂਜੇ ਪਾਸੇ ਕੇਂਦਰ ਸਰਕਾਰ ਲਗਾਤਾਰ ਤੇਲ ਮਹਿੰਗਾ ਕਰਕੇ ਲੋਕਾਂ ਦੀ ਜੇਬ 'ਤੇ ਹੋਰ ਬੋਝ ਪਾ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਪੈਟਰੋਲ ਡੀਜ਼ਲ ਨੂੰ ਕਮਾਈ ਦਾ ਸਾਧਨ ਬਣਾ ਕੇ ਬੈਠੀ ਹੈ ਅਤੇ ਟੈਕਸਾਂ ਰਾਹੀਂ ਲੋਕਾਂ ਨੂੰ ਲੁੱਟਿਆ ਜਾ ਰਿਹਾ | ਨੀਲ ਗਰਗ ਨੇ ਕਿਹਾ ਕਿ ਕੇਂਦਰ ਸਰਕਾਰ ਵੱਡੇ ਦਾਅਵੇ ਤਾਂ ਕਰਦੀ ਹੈ ਪਰ ਮਹਿੰਗਾਈ ਰੋਕਣ ਵਿਚ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਉਨ੍ਹਾਂ ਮੰਗ ਕੀਤੀ ਹੈ ਕਿ ਤੇਲ ਉੱਪਰ ਲੱਗੇ ਵਾਧੂ ਟੈਕਸ ਤੁਰੰਤ ਘਟਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ |
ਕੀਮਤਾਂ ਵਧਾ ਕੇ ਕੇਂਦਰ ਸਰਕਾਰ ਨੇ ਮੱਧਵਰਗੀ ਅਤੇ ਗਰੀਬ ਪਰਿਵਾਰਾਂ ਦੀ ਕਮਰ ਤੋੜੀ- ਕੇ.ਕੇ. ਅਗਰਵਾਲ
ਪੈਟਰੋਲ ਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਡੈਲੀਗੇਟ ਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਕੇਵਲ ਕਿ੍ਸ਼ਨ ਅਗਰਵਾਲ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ¢ ਉਨ੍ਹਾਂ ਕਿਹਾ ਕਿ ਮਹਿੰਗਾਈ ਪਹਿਲਾਂ ਹੀ ਚਰਮ 'ਤੇ ਹੈ, ਜਿਸ ਨੂੰ ਕਾਬੂ ਕਰਨ ਵਿਚ ਸਰਕਾਰ ਨਾਕਾਮ ਰਹੀ ਹੈ ਅਤੇ ਹੁਣ ਤੇਲ ਦੀਆਂ ਕੀਮਤਾਂ ਵਧਾ ਕੇ ਕੇਂਦਰ ਸਰਕਾਰ ਨੇ ਮੱਧਵਰਗੀ ਅਤੇ ਗਰੀਬ ਪਰਿਵਾਰਾਂ ਦੀ ਕਮਰ ਤੋੜ ਦਿੱਤੀ ਹੈ¢ ਉਨ੍ਹਾਂ ਕਿਹਾ ਕਿ ਦੁਕਾਨਾਂ, ਸ਼ੋ-ਰੂਮਾਂ ਅਤੇ ਮਾਲਜ਼ ਵਿਚ ਕੰਮ ਕਰਨ ਵਾਲੇ ਜ਼ਿਆਦਾਤਰ ਲੋਕ ਆਮ ਪਰਿਵਾਰਾਂ ਨਾਲ ਸਬੰਧਿਤ ਹਨ, ਜਿਨ੍ਹਾਂ ਨੇ ਲੋਨ ਲੈ ਕੇ ਮੋਟਰਸਾਈਕਲ ਖ਼ਰੀਦੇ ਹੋਏ ਹਨ¢ਹੁਣ ਘੱਟ ਤਨਖ਼ਾਹਾਂ ਵਿਚੋਂ ਉਹ ਘਰ ਦਾ ਖ਼ਰਚ ਚਲਾਉਣ, ਮੋਟਰਸਾਈਕਲ ਦੀਆਂ ਕਿਸ਼ਤਾਂ ਭਰਨ ਜਾਂ ਫਿਰ ਤੇਲ ਦਾ ਖ਼ਰਚ ਪੂਰਾ ਕਰਨ, ਉਨ੍ਹਾਂ ਲਈ ਇਹ ਵੱਡੀ ਚਿੰਤਾ ਬਣ ਗਈ ਹੈ¢ ਅਗਰਵਾਲ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਵਧਣ ਨਾਲ ਰੋਜ਼ਾਨਾ ਵਰਤੋਂ ਵਾਲੀਆਂ ਹੋਰ ਚੀਜ਼ਾਂ ਦੇ ਭਾਅ ਵੀ ਚੜ੍ਹਣਗੇ, ਜਿਸ ਦਾ ਸਿੱਧਾ ਬੋਝ ਆਮ ਲੋਕਾਂ ਦੀ ਜੇਬ 'ਤੇ ਪਵੇਗਾ¢ ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਇਹ ਵਾਧਾ ਵਾਪਸ ਲਵੇ¢ ਜੇਕਰ ਮੋਦੀ ਸਰਕਾਰ ਨੇ ਕੀਮਤਾਂ ਵਿਚ ਵਾਧਾ ਵਾਪਸ ਨਾ ਲਿਆ ਤਾਂ ਕਾਂਗਰਸ ਪਾਰਟੀ ਸੜਕਾਂ 'ਤੇ ਉਤਰ ਤੋਂ ਗੁਰੇਜ਼ ਨਹੀਂ ਕਰੇਗੀ ਅਤੇ ਸਰਕਾਰ ਵਿਰੁੱਧ ਤਿੱਖੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ¢
ਕਿਸਾਨਾਂ ਦੀ ਕਮਰ ਤੋੜ ਰਹੀ ਹੈ ਮੋਦੀ ਸਰਕਾਰ- ਸਰੂਪ ਸਿੰਘ ਸਿੱਧੂ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ-ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਕੇਂਦਰ ਸਰਕਾਰ ਕਿਸਾਨਾਂ ਦੀ ਕਮਰ ਤੋੜ ਰਹੀ ਹੈ | ਕਿਸਾਨ ਪਹਿਲਾਂ ਹੀ ਖਾਦ, ਬੀਜ, ਕੀਟਨਾਸ਼ਕਾਂ ਦੀਆਂ ਵਧ ਰਹੀਆਂ ਕੀਮਤਾਂ ਕਾਰਨ ਸੰਕਟ ਵਿਚ ਹਨ | ਉਪਰੋਂ ਡੀਜ਼ਲ ਮਹਿੰਗਾ ਕਰਕੇ ਸਰਕਾਰ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਖੇਤੀਬਾੜੀ ਲਈ ਡੀਜ਼ਲ 'ਤੇ ਵਿਸ਼ੇਸ ਸਬਸਿਡੀ ਦਿੱਤੀ ਜਾਵੇ ਅਤੇ ਤੇਲ ਦੀਆਂ ਕੀਮਤਾਂ 'ਚ ਵਾਧਾ ਤੁਰੰਤ ਵਾਪਸ ਲਿਆ ਜਾਵੇ¢
ਮੋਦੀ ਸਰਕਾਰ ਨੇ ਆਮ ਲੋਕਾਂ ਦੀ ਜੇਬ 'ਤੇ ਇਕ ਹੋਰ ਡਾਕਾ ਮਾਰਿਆ- ਬਲਕਾਰ ਸਿੰਘ ਬਰਾੜ
ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਕਿਹਾ ਕਿ ਤੇਲ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਨੂੰ ਲੋਕ ਵਿਰੋਧੀ ਕਰਾਰ ਦਿੰਦਿਆਂ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਤੇਲ ਕੀਮਤਾਂ ਵਧਾ ਕੇ ਮੋਦੀ ਸਰਕਾਰ ਨੇ ਆਮ ਲੋਕਾਂ ਦੀ ਜੇਬ 'ਤੇ ਇਕ ਹੋਰ ਡਾਕਾ ਮਾਰਿਆ ਹੈ | ਪਹਿਲਾਂ ਹੀ ਮਹਿੰਗਾਈ ਦੀ ਮਾਰ ਹੇਠ ਦੱਬੇ ਲੋਕਾਂ ਲਈ ਘਰ ਦਾ ਖ਼ਰਚ ਚਲਾਉਣਾ ਮੁਸ਼ਕਿਲ ਹੋ ਗਿਆ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੈਟਰੋਲ-ਡੀਜ਼ਲ ਤੇ ਭਾਰੀ ਟੈਕਸ ਲਗਾ ਕੇ ਲੋਕਾਂ ਤੋਂ ਕਰੋੜਾਂ ਰੁਪਏ ਵਸੂਲੇ ਜਾ ਰਹੇ ਹਨ, ਜਦਕਿ ਰਾਹਤ ਦੇਣ ਦੀ ਬਜਾਇ ਲਗਾਤਾਰ ਤੇਲ ਕੀਮਤਾਂ ਵਧਾਈਆਂ ਜਾ ਰਹੀਆਂ ਹਨ | ਸਰਕਾਰ ਦੇ ਇਸ ਫ਼ੈਸਲੇ ਨਾਲ ਇਸ ਨਾਲ ਵਪਾਰ, ਟਰਾਂਸਪੋਰਟ ਅਤੇ ਘਰੇਲੂ ਖਰਚੇ ਸਭ ਕੁਝ ਮਹਿੰਗਾ ਹੋ ਜਾਵੇਗਾ, ਜਿਸ ਦਾ ਸਭ ਤੋਂ ਵੱਡਾ ਅਸਰ ਆਮ ਪਰਿਵਾਰਾਂ 'ਤੇ ਪਵੇਗਾ¢ ਉਨ੍ਹਾਂ ਕੇਂਦਰ ਸਰਕਾਰ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਸਮਝਣ ਦੀ ਅਪੀਲ ਕਰਦਿਆਂ ਤੁਰੰਤ ਕੀਮਤਾਂ ਵਿਚ ਰਾਹਤ ਦੇਣ
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਬੱਸ ਸਟੈਂਡ 'ਤੇ ਠੰਢੇ ਪਾਣੀ ਦੀ ਸੇਵਾ ਸ਼ੁਰੂ <br/> ਅਗਲੀ ਖ਼ਬਰ ਵਾਅਦੇ ਪੂਰੇ ਨਾ ਕਰਨ ਦਾ ਦੋਸ਼ <br/>
Ad Position 24